ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਜਨਵਰੀ
ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਦੀ ਅਗਵਾਈ ਹੇਠ ਐਡਵਾਈਜ਼ਰੀ ਕੌਂਸਲ ਦੀ ਮੀਟਿੰਗ ਫਰਵਰੀ ਦੇ ਪਹਿਲੇ ਹਫ਼ਤੇ ਹੋਵੇਗੀ। ਇਸ ਵਿੱਚ ਸ਼ਹਿਰ ਦੇ ਵਿਕਾਸ ਬਾਰੇ ਕਈ ਮੁੱਦੇ ਵਿਚਾਰੇ ਜਾਣਗੇ। ਕੌਂਸਲ ਵਿੱਚ ਸ਼ਹਿਰ ਦੇ ਰਾਜਨੀਤਕ, ਸਮਾਜਿਕ ਅਤੇ ਵਪਾਰੀ ਸ਼ਾਮਲ ਹਨ। ਮੀਟਿੰਗ ਅਪਰੈਲ 2020 ਵਿੱਚ ਹੋਣੀ ਸੀ ਪਰ ਕਰੋਨਾ ਦੇ ਪਸਾਰ ਕਰਕੇ ਰੱਦ ਕਰ ਦਿੱਤਾ ਸੀ। ਯੂਟੀ ਦੇ ਪ੍ਰਸ਼ਾਸਕ ਸ੍ਰੀ ਬਦਨੌਰ ਨੇ ਗ੍ਰਹਿ ਵਿਭਾਗ ਨੂੰ ਆਦੇਸ਼ ਜਾਰੀ ਕਰ ਦਿੱਤੇ ਹਨ। ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਨੇ ਮੀਟਿੰਗ ਵਿੱਚ ਵਿਚਾਰਨ ਸਬੰਧੀ ਕਈ ਮੁੱਦੇ ਤਿਆਰ ਕੀਤੇ ਗਏ ਹਨ।