ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਜੂਨ
ਇੱਥੋਂ ਦੇ ਸ਼ਾਂਤੀ ਨਗਰ ਮਨੀਮਾਜਰਾ ਵਿੱਚ ਘਰ ਦੇ ਬਾਹਰ ਖੜ੍ਹੀ ਕਾਰ ਦੇ ਕੋਈ ਵਿਅਕਤੀ ਚਾਰੇ ਟਾਇਰ ਚੋਰੀ ਕਰ ਕੇ ਫ਼ਰਾਰ ਹੋ ਗਿਆ ਹੈ। ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਥਾਣਾ ਮਨੀਮਾਜਰਾ ਦੀ ਪੁਲੀਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕਾਰ ਦਵਿੰਦਰ ਕੁਮਾਰ ਵਾਸੀ ਸ਼ਾਂਤੀ ਨਗਰ, ਮਨੀਮਾਜਰਾ ਦੀ ਹੈ। ਪੀੜਤ ਨੇ ਪੁਲੀਸ ਨੂੰ ਦੱਸਿਆ ਕਿ ਉਸ ਦੀ ਕਾਰ ਘਰ ਦੇ ਬਾਹਰ ਪਾਰਕਿੰਗ ਵਿੱਚ ਖੜ੍ਹੀ ਸੀ ਜਿਸ ਦੇ ਕੋਈ ਚਾਰ ਟਾਇਰ ਚੋਰੀ ਕਰ ਕੇ ਫ਼ਰਾਰ ਹੋ ਗਿਆ ਹੈ। ਪੀੜਤ ਦੀ ਸ਼ਿਕਾਇਤ ’ਤੇ ਥਾਣਾ ਮਨੀਮਾਜਰਾ ਦੀ ਪੁਲੀਸ ਨੇ ਅਣਪਛਾਤੇ ਨੌਜਵਾਨਾਂ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਮੁੱਢਲੀ ਜਾਂਚ ਦੌਰਾਨ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇਖ ਰਹੀ ਹੈ।