ਆਤਿਸ਼ ਗੁਪਤਾ
ਚੰਡੀਗੜ੍ਹ, 24 ਮਈ
ਯੂਟੀ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਸਾਰੀਆਂ ਦੁਕਾਨਾਂ ਖੋਲ੍ਹਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਹਾਲਾਂਕਿ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫਿਊ ਅਤੇ ਹਫ਼ਤਾਵਾਰੀ ਕਰਫਿਊ ਪਹਿਲਾਂ ਵਾਂਗ ਜਾਰੀ ਰਹਿਣਗੇ। ਇਹ ਫ਼ੈਸਲਾ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਦੀ ਅਗਵਾਈ ਵਿੱਚ ਹੋਈ ਵਾਰ ਰੂਮ ਦੀ ਮੀਟਿੰਗ ਵਿੱਚ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਸ਼ਾਪਿੰਗ ਮਾਲ, ਸਿਨੇਮਾ ਹਾਲ, ਮਿਊਜ਼ੀਅਮ, ਜਿਮ, ਲਾਇਬਰੇਰੀ, ਸਪਾ, ਸੈਲੂਨ, ਸੁਖਨਾ ਝੀਲ ਤੇ ਰੌਕ ਗਾਰਡਨ ਬੰਦ ਰਹਿਣਗੇ। ਇਸ ਦੇ ਨਾਲ ਹੀ ਸੰਪਰਕ ਸੈਂਟਰਾਂ ਨੂੰ ਸਮਾਜਿਕ ਦੂਰੀ ਨੇਮਾਂ ਦੀ ਪਾਲਣਾ ਕਰਦਿਆਂ ਖੋਲ੍ਹਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ।