ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 25 ਅਪਰੈਲ
ਡਾ. ਬੀ.ਆਰ. ਅੰਬੇਡਕਰ ਇੰਸਟੀਚਿਊਟ ਓਲਡ ਸਟੂਡੈਂਟਸ ਵੈੱਲਫੇਅਰ ਸੁਸਾਇਟੀ ਵੱਲੋਂ ਫੇਜ਼-3ਬੀ2 ਸਥਿਤ ਡਾ. ਬੀ.ਆਰ. ਅੰਬੇਡਕਰ ਇੰਸਟੀਚਿਊਟ ਵਿੱਚ ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ 8ਵੀਂ ਐਲੂਮਨੀ ਮੀਟ ਕਰਵਾਈ ਗਈ। ਸਮਾਗਮ ਦੌਰਾਨ ਵੱਖ-ਵੱਖ ਸ਼ਖ਼ਸੀਅਤਾਂ ਨੇ ਡਾ. ਅੰਬੇਡਕਰ ਦੇ ਜੀਵਨ ਫ਼ਲਸਫ਼ੇ ਬਾਰੇ ਚਾਨਣਾ ਪਾਇਆ ਅਤੇ ਸ਼ਰਧਾ ਦੇ ਫੁੱਲ ਭੇਟ ਕੀਤੇ।
ਚਮਕੌਰ ਸਾਹਿਬ ਦੇ ਐੱਸਡੀਐੱਮ ਪਰਮਜੀਤ ਸਿੰਘ, ਇੰਸਟੀਚਿਊਟ ਦੇ ਇੰਸਟਰਕਟਰ ਰਾਕੇਸ਼ ਅਰੋੜਾ ਅਤੇ ਸਵਰਨ ਸਿੰਘ, ਸਰਬਜੀਤ ਕੌਰ, ਲਖਵੀਰ ਕੌਰ ਸਮੇਤ ਸਮੂਹ ਸਟਾਫ਼ ਨੇ ਸ਼ਿਰਕਤ ਕੀਤੀ। ‘ਪੇ ਬੈਕ ਟੂ ਸੁਸਾਇਟੀ’ ਵਿਸ਼ੇ ’ਤੇ ਸੈਮੀਨਾਰ ਦੌਰਾਨ ਇੰਸਟੀਚਿਊਟ ਦੇ ਪੁਰਾਣੇ ਵਿਦਿਆਰਥੀਆਂ ਨੇ ਸਿੱਖਿਆਰਥੀਆਂ ਦੀ ਭਲਾਈ ਲਈ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਐਸੋਸੀਏਸ਼ਨ ਦੇ ਪ੍ਰਧਾਨ ਤੇਜਿੰਦਰ ਸਿੰਘ ਨੇ ਸਾਲ 2013 ਤੋਂ ਲੈ ਕੇ ਹੁਣ ਤੱਕ ਦੀਆਂ ਪ੍ਰਾਪਤੀਆਂ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਦੱਸਿਆ। ਮੰਚ ਸੰਚਾਲਨ ਜਸਬੀਰ ਸਿੰਘ ਨੇ ਕੀਤਾ।
ਇਸ ਮੌਕੇ ਸਰਬਜੀਤ ਸਿੰਘ, ਸਤਵਿੰਦਰ ਸਿੰਘ, ਗੁਲਜ਼ਾਰ ਸਿੰਘ, ਮਾਸਟਰ ਜਸਬੀਰ ਸਿੰਘ, ਤਸਵੀਰ ਲਾਲ, ਨਸੀਬ ਸਿੰਘ, ਅਮਰ ਨਾਥ, ਪਰਮਜੀਤ ਕੁਮਾਰ ਆਦਿ ਨੇ ਸ਼ਮੂਲੀਅਤ ਕੀਤੀ। ਐਸੋਸੀਏਸ਼ਨ ਵੱਲੋਂ ਸਾਰੇ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ।