ਚੰਡੀਗੜ੍ਹ, 26 ਅਗਸਤ
ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਬਲਾਣਾ ਪਿੰਡ ਵਿੱਚ ਅੱਜ ਪਰਿਵਾਰ ਦੇ ਛੇ ਜੀਆਂ ਦੀਆਂ ਭੇਤਭਰੀ ਹਾਲਤ ਵਿੱਚ ਲਾਸ਼ਾਂ ਬਰਾਮਦ ਹੋਈਆਂ ਹਨ। ਇਨ੍ਹਾਂ ਦੀ ਪਛਾਣ ਸੰਗਤ ਰਾਮ, ਉਸ ਦੀ ਪਤਨੀ ਮਹਿੰਦਰ ਕੌਰ, ਪੁੱਤਰ ਸੁਖਵਿੰਦਰ ਸਿੰਘ, ਉਸ ਦੀ ਪਤਨੀ ਰੀਨਾ ਅਤੇ ਉਨ੍ਹਾਂ ਦੀਆਂ ਨਾਬਾਲਗ ਧੀਆਂ ਆਸ਼ੂ ਅਤੇ ਜੱਸੀ ਵਜੋਂ ਹੋਈ ਹੈ। ਮੁੱਢਲੀ ਜਾਂਚ ਮੁਤਾਬਕ ਸੁਖਵਿੰਦਰ ਨੇ ਫਾਹਾ ਲੈ ਕੇ ਆਤਮ ਹੱਤਿਆ ਕਰਨ ਤੋਂ ਪਹਿਲਾਂ ਪਰਿਵਾਰ ਨੂੰ ਜ਼ਹਿਰ ਦੇ ਕੇ ਮਾਰਿਆ। ਲਾਸ਼ਾਂ ਨੂੰ ਪੋਸਟਮਾਰਟਮ ਲਈ ਅੰਬਾਲਾ ਸ਼ਹਿਰ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।