ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਅਪਰੈਲ
ਸ਼ਹਿਰ ਵਿੱਚ ਕਰੋਨਾਵਾਇਰਸ ਦੇ ਵਧਦੇ ਕੇਸਾਂ ਦਰਮਿਆਨ ਅੱਜ ਵਿਦਿਆਰਥੀਆਂ ਨੇ ਐੱਨਡੀਏ ਦੀ ਪ੍ਰੀਖਿਆ ਦਿੱਤੀ। ਚੰਡੀਗੜ੍ਹ ਪ੍ਰਸ਼ਾਸਨ ਨੇ ਵੀਕਐੱਂਡ ਲੌਕਡਾਉੂਨ ਦੇ ਬਾਵਜੂਦ ਪ੍ਰੀਖਿਆ ਲਈ ਇਜਾਜ਼ਤ ਦਿੱਤੀ। ਵੱਖ ਵੱਖ ਥਾਵਾਂ ਤੋਂ ਆਏ ਵਿਦਿਆਰਥੀਆਂ ਆਪਣੇ ਰੋਲ ਨੰਬਰ ਵਿਖਾ ਕੇ ਸ਼ਹਿਰ ਵਿੱਚ ਦਾਖ਼ਲ ਹੋਏ। ਪ੍ਰੀਖਿਆ ਕੇਂਦਰਾਂ ਵਿੱਚ ਵਿਦਿਆਰਥੀਆਂ ਦੀ ਵੱਡੀ ਭੀੜ ਨਜ਼ਰ ਆਈ, ਹਾਲਾਂਕਿ ਇਸ ਦੌਰਾਨ ਕੋਵਿਡ-19 ਤੋਂ ਬਚਾਅ ਲਈ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਈ ਗਈ।