ਚੰਡੀਗੜ੍ਹ: ਚੰਡੀਗੜ੍ਹ ਵਿੱਚ ਅਗਲੇ ਹਫ਼ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਉਣਗੇ, ਜਿਸ ਲਈ ਯੂਟੀ ਪ੍ਰਸ਼ਾਸਨ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਜਾਣਕਾਰੀ ਅਨੁਸਾਰ ਐੱਨਸੀਬੀ ਵੱਲੋਂ ਸ਼ਹਿਰ ਵਿੱਚ ਇੱਕ ਸੈਮੀਨਾਰ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਮੁੱਖ ਮਹਿਮਾਨ ਵੱਜੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪਹੁੰਚਣਗੇ। ਇਸ ਦੇ ਨਾਲ ਹੀ ਕੇਂਦਰੀ ਗ੍ਰਹਿ ਮੰਤਰੀ ਸ਼ਹਿਰ ਵਿੱਚ ਨਵੇਂ ਸਕੂਲ, ਪੋਸ਼ਣ ਸਕੀਮ ਸਣੇ ਵਿਕਾਸ ਕਾਰਜਾਂ ਦਾ ਵੀ ਉਦਘਾਟਨ ਕਰ ਸਕਦੇ ਹਨ। ਕੇਂਦਰੀ ਗ੍ਰਹਿ ਮੰਤਰੀ ਦੀ ਚੰਡੀਗੜ੍ਹ ਫੇਰੀ ਦੀਆਂ ਤਿਆਰੀਆਂ ਲਈ ਯੂਟੀ ਪ੍ਰਸ਼ਾਸਨ ਦੇ ਵੱਖ-ਵੱਖ ਵਿਭਾਗਾਂ ਅਤੇ ਪੁਲੀਸ ਅਧਿਕਾਰੀਆਂ ਵੱਲੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। -ਟਨਸ