ਪੱਤਰ ਪ੍ਰੇਰਕ
ਪੰਚਕੂਲਾ, 1 ਨਵੰਬਰ
ਇੱਥੋਂ ਦੀ ਇੰਦਰਾ ਕਲੋਨੀ ਵਿੱਚ ਕੁਝ ਨੌਜਵਾਨਾਂ ਨੇ ਗੌਰਵ ਨਾਂ ਦੇ ਵਿਅਕਤੀ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਪੀੜਤ ਨੂੰ ਤੁਰੰਤ ਸਥਾਨਕ ਲੋਕਾਂ ਨੇ ਸੈਕਟਰ-6 ਪੰਚਕੂਲਾ ਦੇ ਸਰਕਾਰੀ ਹਸਪਤਾਲ ਵਿੱਚ ਪਹੁੰਚਾਇਆ ਜਿੱਥੇ ਉਹ ਜ਼ੇਰੇ ਇਲਾਜ ਹੈ। ਸੈਕਟਰ-14 ਦੇ ਪੁਲੀਸ ਸਟੇਸ਼ਨ ਵਿੱਚ ਗੌਰਵ ਦੀ ਸ਼ਿਕਾਇਤ ਉੱਤੇ ਮਾਮਲਾ ਦਰਜ ਕੀਤਾ ਗਿਆ। ਸ਼ਿਕਾਇਤਕਰਤਾ ਨੇ ਪੁਲੀਸ ਨੂੰ ਦੱਸਿਆ ਕਿ ਉਹ ਆਪਣੇ ਇੱਕ ਹੋਰ ਘਰ ਖੜਗ ਮੰਗੋਲੀ ਜਾ ਰਿਹਾ ਸੀ ਤਾਂ ਰਸਤੇ ਵਿੱਚ ਉਸ ਨੂੰ ਕੁਝ ਨੌਜਵਾਨਾਂ ਨੇ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਉਨ੍ਹਾਂ ਨੌਜਵਾਨਾਂ ਨੂੰ ਅਣਦੇਖਿਆ ਕਰਕੇ ਆਪਣੇ ਘਰ ਚਲਿਆ ਗਿਆ। ਥੋੜ੍ਹੇ ਸਮੇਂ ਬਾਅਦ ਅੱਧੀ ਦਰਜਨ ਮੁੰਡਿਆਂ ਨੇ ਉਸ ਦੇ ਘਰ ਦਾ ਦਰਵਾਜ਼ਾ ਤੋੜ ਕੇ ਉਸ ਉੱਤੇ ਹਮਲਾ ਕਰ ਦਿੱਤਾ।