ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਅਕਤੂਬਰ
ਚੰਡੀਗੜ੍ਹ ਪੁਲੀਸ ਦੇ ਐਂਟੀ ਨਾਰਕੋਟਿਕ ਟਾਸਕ ਫੋਰਸ ਨੇ ਨਸ਼ਾ ਤਸਕਰੀ ਮਮਾਲੇ ਵਿੱਚ ਸ਼ਾਮਲ ਮੁਲਜ਼ਮ ਰੇਸ਼ਮ ਸਿੰਘ ਦੀ ਤਿੰਨ ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਚੰਡੀਗੜ੍ਹ ਪੁਲੀਸ ਦੇ ਬੁਲਾਰੇ ਕਿਹਾ ਕਿ ਇਹ ਜਾਇਦਾਦ ਰੇਸ਼ਮ ਸਿੰਘ ਨੇ ਨਸ਼ਾ ਤਸਕਰੀ ਦੇ ਪੈਸੇ ਨਾਲ ਬਣਾਈ ਸੀ, ਜੋ ਉਸ ਦੇ ਨਾਮ ’ਤੇ ਪਰਿਵਾਰਕ ਮੈਂਬਰਾਂ ਦੇ ਨਾਮ ’ਤੇ ਸੀ। ਉਨ੍ਹਾਂ ਕਿਹਾ ਕਿ ਇਹ ਜਾਇਦਾਦਾਂ ਮੁਹਾਲੀ, ਫ਼ਿਰੋਜ਼ਪੁਰ ਅਤੇ ਨਵਾਂ ਸ਼ਹਿਰ ਵਿੱਚ ਸਥਿਤ ਹੈ ਜਿਸ ਨੂੰ ਪੁਲੀਸ ਨੇ ਜ਼ਬਤ ਕਰ ਲਿਆ ਹੈ। ਚੰਡੀਗੜ੍ਹ ਪੁਲੀਸ ਨੇ ਕਿਹਾ ਕਿ ਭਵਿੱਖ ਵਿੱਚ ਪੁਲੀਸ ਵੱਲੋਂ ਸ਼ਹਿਰ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨ ਲਈ ਹੋਰ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਸ਼ਾਮਲ ਵਿਅਕਤੀਆਂ ਦੀਆਂ ਜਾਇਦਾਦਾਂ ਵੀ ਜ਼ਬਤ ਕੀਤੀਆਂ ਜਾਣਗੀਆਂ।