ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਅਗਸਤ
ਮਨੀਮਾਜਰਾ ਦੇ ਸੁਭਾਸ਼ ਨਗਰ ’ਚ ਲੱਗੇ ਐਕਸਿਸ ਬੈਂਕ ਦੇ ਏਟੀਐੱਮ ਨੂੰ ਲੁਟੇਰਿਆਂ ਵੱਲੋਂ ਬੀਤੀ ਰਾਤ ਲੁੱਟਣ ਦੀ ਕੋਸ਼ਿਸ਼ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਤਿੰਨ ਨੌਜਵਾਨਾਂ ਨੇ ਸੋਮਵਾਰ ਰਾਤ 12 ਵਜੇ ਦੇ ਕਰੀਬ ਏਟੀਐੱਮ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਪਰ ਭਾਰੀ ਮੁਸ਼ੱਕਤ ਤੋਂ ਬਾਅਦ ਵੀ ਉਹ ਕਾਮਯਾਬ ਨਹੀਂ ਹੋ ਸਕੇ। ਇਸ ਬਾਰੇ ਪੁਲੀਸ ਨੂੰ ਮੰਗਲਵਾਰ ਸਵੇਰੇ 8 ਵਜੇ ਜਾਣਕਾਰੀ ਮਿਲਦੇ ਹੀ ਥਾਣਾ ਆਈਟੀ ਪਾਰਕ ਦੀ ਪੁਲੀਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਵੱਲੋਂ ਕੀਤੀ ਗਈ ਮੁਢਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਤਿੰਨੇ ਨੌਜਵਾਨਾਂ ਨੇ ਪੱਥਰ ਮਾਰ ਕੇ ਮਸ਼ੀਨ ਤੋੜਨ ਦੀ ਕਸ਼ਿਸ਼ ਕੀਤੀ ਪਰ ਉਹ ਕਾਮਯਾਬ ਨਾ ਹੋ ਸਕੇ। ਥਾਣਾ ਆਈਟੀ ਪਾਰਕ ਦੀ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।