ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਫਰਵਰੀ
ਇੱਥੋਂ ਦੇ ਸੈਕਟਰ-22 ਦੀ ਸ਼ਾਸਤਰੀ ਮਾਰਕੀਟ ਵਿੱਚੋਂ ਦੋ ਸਾਲਾ ਬੱਚਾ ਲਾਵਾਰਿਸ ਹਾਲਤ ਵਿੱਚ ਮਿਲਿਆ ਹੈ। ਇਸ ਬਾਰੇ ਜਾਣਕਾਰੀ ਮਿਲਦੇ ਹੀ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਬੱਚੇ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਉਸ ਦੇ ਪਰਿਵਾਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਹ ਬੱਚਾ ਸ਼ਾਸਤਰੀ ਮਾਰਕੀਟ ਦੀ ਪਾਰਕਿੰਗ ਵਿੱਚੋਂ ਮਿਲਿਆ ਹੈ। ਦੁਕਾਨਦਾਰਾਂ ਨੇ ਇਸ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਹੈ। ਪੁਲੀਸ ਨੇ ਬਾਲ ਸੁਰੱਖਿਆ ਵਿਭਾਗ ਨੂੰ ਸੂਚਿਤ ਕਰ ਦਿੱਤਾ ਹੈ। ਉੱਧਰ ਬਾਲ ਸੁਰੱਖਿਆ ਨੇ ਬੱਚੇ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਦੂਜੇ ਪਾਸੇ ਥਾਣਾ ਸੈਕਟਰ-19 ਦੀ ਪੁਲੀਸ ਨੇ ਬੱਚੇ ਦੇ ਮਾਪਿਆਂ ਬਾਰੇ ਪੜਤਾਲ ਸ਼ੁਰੂ ਕਰ ਦਿੱਤੀ ਹੈ।