ਪੱਤਰ ਪ੍ਰੇਰਕ
ਕੁਰਾਲੀ, 30 ਸਤੰਬਰ
ਅਕਾਲੀ ਦਲ 1920 ਵਲੋਂ ਪਾਰਟੀ ਪ੍ਰਧਾਨ ਰਵੀਇੰਦਰ ਸਿੰਘ ਸਾਬਕਾ ਸਪੀਕਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਪੰਥਕ ਆਗੂਆਂ ਤੇ ਸੰਸਥਾਵਾਂ ਨਾਲ ਮੀਟਿੰਗਾਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਪਾਰਟੀ ਦੇ ਯੂਥ ਵਿੰਗ ਦੇ ਪ੍ਰਧਾਨ ਅਰਵਿੰਦਰ ਸਿੰਘ ਪੈਂਟਾ ਨੇ ਇਸ ਸਬੰਧੀ ਜਾਰੀ ਬਿਆਨ ਰਾਹੀਂ ਦੱਸਿਆ ਕਿ ਪਾਰਟੀ ਵਲੋਂ ਸੀਨੀਅਰ ਆਗੂਆਂ ਆਗੂਆਂ ਹਰਬੰਸ ਸਿੰਘ ਕੰਧੋਲਾ ਤੇ ਜਥੇਦਾਰ ਭਰਪੂਰ ਸਿੰਘ ਧਾਂਦਲਾ ਦੀ ਅਗਵਾਈ ਵਿੱਚ ਪਹਿਲੇ ਗੇੜ ਵਿੱਚ ਜ਼ਿਲ੍ਹਾ, ਹਲਕਾ ਤੇ ਉੱਪ ਮੰਡਲ ਪੱਧਰ ’ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਜਦਕਿ ਇਸ ਤੋਂ ਬਾਅਦ ਪਿੰਡ ਪੱਧਰ ’ਤੇ ਮੀਟਿੰਗਾਂ ਹੋਣਗੀਆਂ। ਉਨ੍ਹਾਂ ਕਿ ਕਈ ਦਹਾਕਿਆਂ ਤੋਂ ਬਾਦਲਾਂ ਨੇ ਨਿੱਜੀ ਜ਼ਰੂਰਤਾਂ ਦੀ ਪੂਰਤੀ ਲਈ ਪੰਜਾਬ ਦੇ ਹਿੱਤ ਵਿੱਚ ਕੋਈ ਨੀਤੀ ਨਹੀਂ ਬਣਾਈ ਜਿਸ ਦਾ ਖਾਮਿਆਜ਼ਾ ਅੱਜ ਪੰਜਾਬ ਦਾ ਹਰ ਵਰਗ ਭੁਗਤ ਰਿਹਾ ਹੈ। ਰਵਿੰਦਰ ਸਿੰਘ ਪੈਂਟਾ ਦੋਸ਼ ਲਾਇਆ ਕਿ ਪੰਜਾਬ ਅਤੇ ਪੰਥ ਦਾ ਵੱਡਾ ਨੁਕਸਾਨ ਕਰਨ ਲਈ ਜ਼ਿੰਮੇਵਾਰ ਬਾਦਲ ਪਰਿਵਾਰ ਨੂੰ ਹੁਣ ਪੰਜਾਬ ਦੇ ਲੋਕ ਤੇ ਪੰਥ ਸੋਚ ਰੱਖਣ ਵਾਲੇ ਆਗੂ ਮੂੰਹ ਨਹੀਂ ਲਗਾਉਣਗੇ।