ਰੂਪਨਗਰ: ਡੇਂਗੂ ਦੇ ਮੱਦੇਨਜ਼ਰ ਸਿਵਲ ਸਰਜਨ ਡਾ. ਪਰਮਿੰਦਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਾ. ਹਰਪ੍ਰੀਤ ਕੌਰ, ਜ਼ਿਲ੍ਹਾ ਐਪੀਡੀਮਾਲੋਜਿਸਟ ਦੀ ਅਗਵਾਈ ਹੇਠ ਸ਼ਹਿਰੀ ਖੇਤਰ ਵਿੱਚ ਡੇਂਗੂ ਜਾਗਰੂਕਤਾ ਮੁਹਿੰੰਮ ਚਲਾਈ ਗਈ। ਇਸ ਮੌਕੇ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਸ਼ਹਿਰ ਦੇ ਮੀਰਾ ਬਾਈ ਚੌਕ, ਹਵੇਲੀ ਕਲਾਂ, ਰਾਮ ਨਗਰ ਅਤੇ ਜਗਜੀਤ ਨਗਰ ਦੇ ਇਲਾਕੇ ਵਿੱਚ 987 ਘਰਾਂ ਦਾ ਸਰਵੇਖਣ ਕੀਤਾ ਗਿਆ। ਇਸ ਦੌਰਾਨ ਘਰਾਂ ਦੇ ਕੂਲਰਾਂ, ਫਰਿੱਜਾਂ ਦੀਆਂ ਟਰੇਆਂ, ਗਮਲਿਆਂ, ਛੱਤਾਂ ’ਤੇ ਪਏ ਟੁੱਟੇ ਬਰਤਨਾਂ ਆਦਿ ਦੀ ਜਾਂਚ ਕੀਤੀ ਗਈ। ਇਸ ਮੌਕੇ 23 ਘਰਾਂ ਵਿੱਚੋਂ ਡੇਂਗੂ ਦਾ ਲਾਰਵਾ ਮਿਲਿਆ ਜੋ ਮੌਕੇ ’ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਤੇ ਸਬੰਧਤ ਪਰਿਵਾਰਕ ਮੈਂਬਰਾਂ ਨੂੰ ਹਦਾਇਤ ਕੀਤੀ ਗਈ ਕਿ ਜੇਕਰ ਦੁੁੁਬਾਰਾ ਕਿਸੇ ਘਰ ਵਿੱਚੋਂ ਲਾਰਵਾ ਮਿਲਿਆ ਤਾਂ ਉਨ੍ਹਾਂ ਨੂੰ ਜੁਰਮਾਨਾ ਕੀਤਾ ਜਾਵੇਗਾ। ਏਐੱਮਓ ਦਿਆਲ ਸਿੰਘ ਨੇ ਦੱਸਿਆ ਕਿ ਟੀਮਾਂ ਵੱਲੋਂ ਪੈਂਫਲੈੱਟ ਵੀ ਵੰਡੇ ਗਏ।
ਇਸ ਮੌਕੇ ਦਵਿੰਦਰ ਸਿੰਘ, ਸੁਖਜਿੰਦਰ ਸਿੰਘ, ਗੁਰਵਿੰਦਰ ਸਿੰਘ ਅਤੇ ਰਵਿੰਦਰ ਸਿੰਘ ਹਾਜ਼ਰ ਸਨ।-ਪੱਤਰ ਪ੍ਰੇਰਕ