ਚੰਡੀਗੜ੍ਹ: ਪੰਜਾਬ ਫੈੱਡਰੇਸ਼ਨ ਆਫ਼ ਯੂਨੀਵਰਸਿਟੀ ਐਂਡ ਕਾਲਜ ਟੀਚਰਜ਼ ਆਰਗੇਨਾਈਜੇਸ਼ਨ (ਪਫੁਕਟੋ) ਦੇ ਸੱਦੇ ’ਤੇ ਪੰਜਾਬ ਯੂਨੀਵਰਸਿਟੀ ਸਥਿਤ ਮੁੱਖ ਗੈਸਟ ਹਾਊਸ ਦੇ ਸਾਹਮਣੇ ਸ਼ੁਰੂ ਹੋਈ ਲੜੀਵਾਰ ਭੁੱਖ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ ਰਹੀ।
ਅੱਜ ਚੰਡੀਗੜ੍ਹ ਡਿਸਟ੍ਰਿਕਟ ਕਾਊਂਸਿਲ ਦੇ ਪ੍ਰਧਾਨ ਡਾ. ਮਧੂ ਸ਼ਰਮਾ, ਡਾ. ਹਰਜੀਤ, ਡਾ. ਰਘੁਬੀਰ, ਡੀ.ਏ.ਵੀ. ਕਾਲਜ ਸੈਕਟਰ 10 ਤੋਂ ਡਾ. ਨਿਖਲੇਸ਼ ਠਾਕੁਰ, ਐਮ.ਸੀ.ਐਮ. ਕਾਲਜ ਸੈਕਟਰ 36 ਤੋਂ ਡਾ. ਮਨਜੋਤ ਕੌਰ, ਡਾ. ਇੰਦੂ ਅਰੋੜਾ, ਜੀ.ਜੀ.ਐੱਸ.-26 ਤੋਂ ਡਾ. ਗੁਰਵਿੰਦਰ ਸਿੰਘ, ਡਾ. ਅਮੋਲਕ ਸਿੰਘ, ਐੱਸ.ਜੀ.ਜੀ.ਐੱਸ.-26 ਤੋਂ ਡਾ. ਭੁਪਿੰਦਰ ਸਿੰਘ ਅਤੇ ਡਾ. ਜਗਦੀਪ ਸਿੰਘ ਭੁੱਖ ਹੜਤਾਲ ’ਤੇ ਬੈਠੇ ਜਿਨ੍ਹਾਂ ਪੰਜਾਬ ਸਰਕਾਰ ਨੂੰ ਅਧਿਆਪਕ ਅਤੇ ਸਿੱਖਿਆ ਵਿਰੋਧੀ ਦੱਸਦਿਆਂ ਖੂਬ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਮੌਜੂਦ ਪੰਜਾਬ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ਦੇ ਪ੍ਰਧਾਨ ਡਾ. ਮ੍ਰਿਤੁੰਜਯ ਕੁਮਾਰ, ਜਨਰਲ ਸਕੱਤਰ ਪ੍ਰੋ. ਅਮਰਜੀਤ ਸਿੰਘ ਨੌਰਾ ਆਦਿ ਸਮੇਤ ਕਈ ਆਗੂਆਂ ਨੇ ਮੰਗ ਕੀਤੀ ਕਿ ਅਧਿਆਪਕ ਵਰਗ ਲਈ ਸੱਤਵਾਂ ਤਨਖਾਹ ਕਮਿਸ਼ਨ ਤੁਰੰਤ ਲਾਗੂ ਕੀਤਾ ਜਾਵੇ ਅਤੇ ਨਵੇਂ ਅਧਿਆਪਕਾਂ ਦੀ ਭਰਤੀ ਲਈ ਤਨਖਾਹ ਸਕੇਲਾਂ ਨੂੰ ਯੂ.ਜੀ.ਸੀ. ਨਾਲੋਂ ਵੱਖ ਕਰਨ ਦਾ ਫ਼ੈਸਲਾ ਤੁਰੰਤ ਵਾਪਸ ਲਿਆ ਜਾਵੇ।
ਫੋਟੋ ਕੈਪਸ਼ਨ :
ਪੰਜਾਬ ਯੂਨੀਵਰਸਿਟੀ ਵਿੱਚ ਮੁੱਖ ਗੈਸਟ ਹਾਊਸ ਦੇ ਸਾਹਮਣੇ ਭੁੱਖ ਹੜਤਾਲ ’ਤੇ ਬੈਠੇ ਹੋਏ ਅਧਿਆਪਕ।