ਪੱਤਰ ਪ੍ਰੇਰਕ
ਰੂਪਨਗਰ, 1 ਅਕਤੂਬਰ
ਜ਼ਿਲ੍ਹਾ ਮੈਜਿਸਟਰੇਟ, ਰੂਪਨਗਰ ਨੇ 2 ਅਕਤੂਬਰ ਨੂੰ ਗਾਂਧੀ ਜੈਅੰਤੀ ਅਤੇ 4 ਅਕਤੂਬਰ ਨੂੰ ਵਿਸ਼ਵ ਪਸ਼ੂ ਦਿਵਸ ’ਤੇ ਜ਼ਿਲ੍ਹਾ ਰੂਪਨਗਰ ਦੀਆਂ ਸਾਰੀਆਂ ਮੀਟ ਅਤੇ ਆਂਡੇ ਦੀਆਂ ਦੁਕਾਨਾਂ ਰੇਹੜੀਆਂ ਅਤੇ ਬੁੱਚੜਖਾਨੇ ਬੰਦ ਕਰਨ ਦਾ ਹੁਕਮ ਜਾਰੀ ਕੀਤਾ ਹੈ। ਉਨ੍ਹਾਂ ਨੇ ਹੁਕਮ ਜਾਰੀ ਕਰਦਿਆਂ ਉਕਤ ਦਿਨਾਂ ’ਚ ਹੋਟਲ ਅਤੇ ਢਾਬਿਆਂ ਤੇ ਮੀਟ/ ਆਂਘਡੇ ਬਣਾਉਣ ਅਤੇ ਵਿਕਰੀ ਕਰਨ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਲਾਗੂ ਕਰਨ ਲਈ ਸੀਨੀਅਰ ਪੁਲੀਸ ਕਪਤਾਨ, ਰੂਪਨਗਰ, ਡਿਪਟੀ ਡਾਇਰੈਕਟਰ, ਪਸ਼ੂ ਪਾਲਣ, ਰੂਪਨਗਰ, ਸਮੂਹ ਕਾਰਜਸਾਧਕ ਅਫਸਰ, ਨਗਰ ਕੌਂਸਲਾਂ/ਨਗਰ ਪੰਚਾਇਤਾਂ ਜ਼ਿੰਮੇਵਾਰ ਹੋਣਗੇ।