ਖਮਾਣੋਂ: ਸਰਵਹਿੱਤਕਾਰੀ ਵਿੱਦਿਆ ਮੰਦਿਰ ਖਮਾਣੋਂ ਵਿਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਗਿਆ। ਇਸ ਦਿਨ ਬੱਚੇ ਪੀਲੇ ਰੰਗ ਦੇ ਕੱਪੜੇ ਪਾ ਕੇ ਆਏ। ਪ੍ਰੀ-ਨਰਸਰੀ ਤੋਂ ਪੰਜਵੀਂ ਤੱਕ ਦੇ ਵਿਦਿਅਰਥੀਆਂ ਲਈ ਡਰਾਇੰਗ ਤੇ ਨੌਵੀਂ ਤੋਂ ਬਾਰ੍ਹਵੀਂ ਤੱਕ ਪਤੰਗਬਾਜ਼ੀ ਦੇ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਰੰਗ-ਬਰੰਗੇ ਪਤੰਗ ਉਡਾ ਕੇ ਖੂਬ ਅਨੰਦ ਮਾਣਿਆ। ਸਕੂਲ ਮੁਖੀ ਗੁਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਬਸੰਤ ਪੰਚਮੀ ਦੇ ਪਿਛੋਕੜ ਬਾਰੇ ਦੱਸਿਆ ਤੇ ਸਮਾਜ ਸੇਵਾ ਵਿਚ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣ ਲਈ ਪ੍ਰੇਰਿਆ। ਮਿੱਠੇ ਚੌਲਾਂ ਦਾ ਪ੍ਰਸ਼ਾਦ ਵੀ ਦਿੱਤਾ ਗਿਆ। -ਨਿੱਜੀ ਪੱਤਰ ਪ੍ਰੇਰਕ