ਪੱਤਰ ਪ੍ਰੇਰਕ
ਘਨੌਰ, 5 ਸਤੰਬਰ
ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਈ ਸਾਬਕਾ ਮੰਤਰੀ ਜਸਜੀਤ ਸਿੰਘ ਰੰਧਾਵਾ ਦੀ ਬੇਟੀ ਅਨੂ ਰੰਧਾਵਾ ਦਾ ਅਕਾਲੀ ਆਗੂ ਹਰਵਿੰਦਰ ਸਿੰਘ ਹਰਪਾਲਪੁਰ ਨੇ ਪਾਰਟੀ ਵਿੱਚ ਸ਼ਾਮਲ ਕੀਤੇ ਜਾਣ ਦਾ ਵਿਰੋਧ ਕੀਤਾ ਹੈ। ਉਨ੍ਹਾਂ ਆਖਿਆ ਕਿ ਅਕਾਲੀ ਦਲ ਨੂੰ ਅਨੂ ਰੰਧਾਵਾ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਤੋਂ ਪਹਿਲਾਂ ਆਪਣੇ ਨਾਰਾਜ਼ ਆਗੂਆਂ ਵੱਲ ਧਿਆਨ ਦੇਣਾ ਚਾਹੀਦਾ ਹੈ। ਇਸ ਦੌਰਾਨ ਉਨ੍ਹਾਂ ਦਾਅਵਾ ਕੀਤਾ ਕਿ ਕੋਈ ਵੀ ਵਰਕਰ ਬੀਬੀ ਅਨੂ ਰੰਧਾਵਾ ਅਤੇ ਕੁਲਦੀਪ ਸਿੰਘ ਔਲਖ ਤੋਂ ਅਕਾਲੀ ਦਲ ਵਿੱਚ ਸ਼ਾਮਲ ਨਹੀਂ ਹੋਇਆ।