ਪੱਤਰ ਪ੍ਰੇਰਕ
ਪੰਚਕੂਲਾ, 2 ਮਈ
ਕਾਲਕਾ ਦੇ ਵਿਧਾਇਕ ਪ੍ਰਦੀਪ ਚੌਧਰੀ ਨੇ ਅੱਜ ਇੱਥੇ ਗੱਲ ਕਰਦਿਆਂ ਕਿਹਾ ਕਿ ਬਿਜਲੀ ਸੰਕਟ ਨਾਲ ਨਜਿੱਠਣ ਵਿੱਚ ਭਾਜਪਾ ਸਰਕਾਰ ਨਾਕਾਮ ਰਹੀ ਹੈ, ਜਿਸ ਦਾ ਖਮਿਆਜ਼ਾ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਸਰਕਾਰ ਨੂੰ ਬਿਜਲੀ ਸਮੱਸਿਆ ਨਾਲ ਨਜਿੱਠਣ ਲਈ ਪਹਿਲਾਂ ਹੀ ਤਿਆਰੀ ਕਰਨੀ ਚਾਹੀਦੀ ਸੀ। ਬਿਜਲੀ ਦੀ ਸਮੱਸਿਆ ਕਾਰਨ ਲੋਕ ਪੀਣ ਵਾਲੇ ਪਾਣੀ ਨੂੰ ਵੀ ਤਰਸ ਰਹੇ ਹਨ, ਵਪਾਰੀ, ਦੁਕਾਨਦਾਰ ਤੇ ਕਿਸਾਨ ਵੀ ਪ੍ਰੇਸ਼ਾਨ ਹਨ। ਫ਼ਸਲਾਂ ਸੁੱਕ ਰਹੀਆਂ ਹਨ ਪਸ਼ੂਆਂ ਲਈ ਹਰੇ ਚਾਰੇ ਦੀ ਵੀ ਘਾਟ ਹੈ। ਵਿਧਾਇਕ ਨੇ ਸਰਕਾਰ ਤੋਂ ਬਿਜਲੀ ਸੰਕਟ ਨਾਲ ਨਜਿੱਠਣ ਦੀ ਮੰਗ ਕੀਤੀ।