ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 21 ਜਨਵਰੀ
ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੀਆਂ ਚੋਣਾਂ ਵਿੱਚ ਸਰਬ ਸਾਂਝਾ-ਕਾਹਲੋਂ ਤੇ ਰਾਣੂ ਗਰੁੱਪ ਨੇ ਫਸਵੇਂ ਮੁਕਾਬਲੇ ਵਿੱਚ ਹੂੰਝਾਫੇਰ ਜਿੱਤ ਹਾਸਲ ਕੀਤੀ। ਸਰਬ ਸਾਂਝਾ-ਕਾਹਲੋਂ ਤੇ ਰਾਣੂ ਗਰੁੱਪ ਵੱਲੋਂ ਪ੍ਰਧਾਨ ਦੇ ਉਮੀਦਵਾਰ ਬਲਜਿੰਦਰ ਸਿੰਘ ਬਰਾੜ ਨੇ ਖੰਗੂੜਾ ਗਰੁੱਪ ਦੇ ਪ੍ਰਧਾਨ ਪਰਵਿੰਦਰ ਸਿੰਘ ਖੰਗੂੜਾ ਨੂੰ 21 ਵੋਟਾਂ ਨਾਲ ਹਰਾਇਆ। ਸਰਬ ਸਾਂਝਾ-ਕਾਹਲੋਂ ਤੇ ਰਾਣੂ ਗਰੁੱਪ ਦੇ ਜਨਰਲ ਸਕੱਤਰ ਦੇ ਉਮੀਦਵਾਰ ਸੁਖਚੈਨ ਸਿੰਘ ਸੈਣੀ ਨੇ ਸਭ ਤੋਂ ਵੋਟਾਂ 523 ਵੋਟਾਂ ਪ੍ਰਾਪਤ ਕਰਕੇ ਵਿਰੋਧੀ ਉਮੀਦਵਾਰ ਪਰਮਜੀਤ ਸਿੰਘ ਬੈਨੀਪਾਲ ਨੂੰ 96 ਵੋਟਾਂ ਨਾਲ ਹਰਾਇਆ। ਕਰੀਬ ਢਾਈ ਦਹਾਕੇ ਬਾਅਦ ਐਤਕੀਂ ਵੱਡੀ ਗਿਣਤੀ ਵਿੱਚ ਕਰਾਸ ਵੋਟ ਦਾ ਕਾਫ਼ੀ ਰੁਝਾਨ ਦੇਖਣ ਨੂੰ ਮਿਲਿਆ। ਕੁੱਲ 1054 ਵੋਟਾਂ ’ਚੋਂ 974 ਵੋਟਾਂ ਪੋਲ ਹੋਈਆਂ। ਚੋਣ ਕਮਿਸ਼ਨ ਨੇ ਦੱਸਿਆ ਕਿ ਸਰਬ ਸਾਂਝਾ-ਕਾਹਲੋਂ ਤੇ ਰਾਣੂੂ ਗਰੁੱਪ ਦੇ ਪ੍ਰਧਾਨ ਦੇ ਉਮੀਦਵਾਰ ਬਲਜਿੰਦਰ ਸਿੰਘ ਬਰਾੜ ਨੂੰ 487 ਵੋਟਾਂ, ਵਿਰੋਧੀ ਪਰਵਿੰਦਰ ਸਿੰਘ ਖੰਗੂੜਾ ਨੂੰ 466 ਵੋਟਾਂ ਪਈਆਂ। ਇਸ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਰਮਨਦੀਪ ਗਿੱਲ, ਮੀਤ ਪ੍ਰਧਾਨ ਗੁਰਪ੍ਰੀਤ ਕਾਹਲੋਂ, ਮੀਤ ਪ੍ਰਧਾਨ ਪਰਮਜੀਤ ਸਿੰਘ ਰੰਧਾਵਾ, ਜੂਨੀਅਰ ਮੀਤ ਪ੍ਰਧਾਨ ਵਕੀਲ ਸਿੰਘ, ਜਨਰਲ ਸਕੱਤਰ ਸੁਖਚੈਨ ਸਿੰਘ ਸੈਣੀ, ਸਕੱਤਰ ਸੁਨੀਲ ਅਰੋੜਾ, ਸੰਯੁਕਤ ਸਕੱਤਰ ਬਲਵਿੰਦਰ ਸਿੰਘ ਚਨਰਾਥਲ, ਵਿੱਤ ਸਕੱਤਰ ਰਾਜਿੰਦਰ ਮੈਣੀ, ਦਫ਼ਤਰ ਸਕੱਤਰ ਪ੍ਰਭਦੀਪ ਸਿੰਘ ਬੋਪਾਰਾਏ, ਸੰਗਠਨ ਸਕੱਤਰ ਮਨੋਜ ਰਾਣਾ ਅਤੇ ਪ੍ਰੈਸ ਸਕੱਤਰ ਗੁਰਇਕਬਾਲ ਸੋਢੀ ਬਣੇ।
ਜਸਵੀਰ ਕੌਰ, ਰਜਿੰਦਰ ਸਿੰਘ ਰਾਜਾ, ਕਪਿਲ ਕੁਮਾਰ, ਜਗਪ੍ਰੀਤ ਸਿੰਘ, ਹਰਮਿੰਦਰ ਸਿੰਘ ਕਾਕਾ, ਜਸਵਿੰਦਰ ਸਿੰਘ, ਗੁਰਪ੍ਰੀਤ ਸਿੰਘ ਗਰੇਵਾਲ, ਗਗਨਦੀਪ ਜੌਲੀ, ਅਜੈਬ ਸਿੰਘ, ਜਗਤਾਰ ਸਿੰਘ, ਹਰਪ੍ਰੀਤ ਕੌਰ, ਕੌਸ਼ਲਿਆ ਦੇਵੀ, ਨਰਿੰਦਰ ਸਿੰਘ ਅਤੇ ਗੁਰਜੀਤ ਸਿੰਘ ਬੀਦੋਵਾਲੀ ਵੀ ਕਾਰਜਕਾਰਨੀ ਮੈਂਬਰ ਚੁਣੇ ਗਏ।