ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਚੰਡੀਗੜ੍ਹ, 25 ਜੁਲਾਈ
ਇਥੋਂ ਦੇ ਮਨੀਮਾਜਰਾ ਥਾਣੇ ਦੀ ਸਾਬਕਾ ਐੱਸਐੱਚਓ ਜਸਵਿੰਦਰ ਕੌਰ, ਜੋ ਪੰਜ ਲੱਖ ਰੁਪਏ ਦੀ ਰਿਸ਼ਵਤਖੋਰੀ ਦੇ ਕੇਸ ਵਿੱਚ ਫ਼ਰਾਰ ਹੈ, ਨੇ ਅੱਜ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ। ਸੀਬੀਆਈ ਅਦਾਲਤ ਨੇ ਪੇਸ਼ ਨਾ ਹੋਣ ’ਤੇ ਉਸ ਨੂੰ ਭਗੌੜਾ ਕਰਾਰ ਦੇਣ ਦੀ ਕਾਰਵਾਈ ਸ਼ੁਰੂ ਕੀਤੀ ਸੀ ਤੇ ਅਦਾਲਤ ਨੇ ਉਸ ਨੂੰ ਪੇਸ਼ ਹੋਣ ਲਈ 28 ਅਗਸਤ ਸਵੇਰੇ 11 ਵਜੇ ਤੱਕ ਦਾ ਸਮਾਂ ਦਿੱਤਾ ਹੈ।