ਪੱਤਰ ਪ੍ਰੇਰਕ
ਅਮਲੋਹ, 17 ਅਕਤੂਬਰ
ਪੰਜਾਬ ਦੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਰਣਦੀਪ ਸਿੰਘ ਨੇ ਪਿੰਡ ਖਨਿਆਣ ਵਿਚ ਰੱਖੇ ਸਮਾਗਮ ਮੌਕੇ ਕਿਹਾ ਕਿ ਕਾਂਗਰਸ ਦੇ ਸੂਬਾਈ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਹਾਸਲ ਕਰਕੇ ਮੁੜ ਪੰਜਾਬ ’ਚ ਆਪਣੀ ਸਰਕਾਰ ਕਾਇਮ ਕਰੇਗੀ। ਉਨ੍ਹਾਂ ਕਿਹਾ ਕਿ ਬੀ.ਐਸ.ਐਫ ਦੇ ਅਧਿਕਾਰ ਖੇਤਰ ਨੂੰ 15 ਤੋਂ ਵਧਾ ਕੇ 50 ਕਿੱਲੋਮੀਟਰ ਕੀਤੇ ਜਾਣ ਸਬੰਧੀ ਕੇਂਦਰ ਗ੍ਰਹਿ ਮੰਤਰਾਲੇ ਤੋਂ ਸਮਾਂ ਮੰਗਿਆ ਗਿਆ ਹੈ ਤਾਂ ਕਿ ਜਲਦ ਹੀ ਇਸ ਮਸਲੇ ਦਾ ਹੱਲ ਕੀਤਾ ਜਾ ਸਕੇ। ਸਰਪੰਚ ਕੁਲਵਿੰਦਰ ਕੌਰ ਅਤੇ ਸੁਸਾਇਟੀ ਪ੍ਰਧਾਨ ਜਸਵੰਤ ਸਿੰਘ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ, ਸਰਪੰਚ ਹਰਨੈਲ ਸਿੰਘ ਰਾਮਗੜ੍ਹ੍ਵ, ਜਸਵੰਤ ਸਿੰਘ, ਮੈਨੇਜਰ ਅੰਮ੍ਰਿਤਪਾਲ ਸਿੰਘ, ਹਰਪਾਲ ਸਿੰਘ, ਦਲਵੀਰ ਸਿੰਘ, ਜਗਜੀਤਪਾਲ ਸਿੰਘ, ਜਸਵੀਰ ਸਿੰਘ, ਸੁਰਿੰਦਪਾਲ ਸਿੰਘ ਆਦਿ ਹਾਜ਼ਰ ਸਨ।
ਫ਼ੋਟੋ ਕੈਪਸ਼ਨ: ਪੰਚਾਇਤ ਤੇ ਪਤਵੰਤੇ ਕੈਬਨਿਟ ਮੰਤਰੀ ਰਣਦੀਪ ਸਿੰਘ ਦਾ ਸਨਮਾਨ ਕਰਦੇ ਹੋਏ। -ਫ਼ੋਟੋ: ਸੂਦ