ਪੱਤਰ ਪ੍ਰੇਰਕ
ਲਾਲੜੂ, 10 ਜੂਨ
ਆਟੋ ਚਾਲਕ ਵੱਲੋਂ ਪ੍ਰਾਈਵੇਟ ਮਿਨੀ ਬੱਸ ਦੇ ਕੰਡਕਟਰ ਦੀ ਕੁੱਟਮਾਰ ਦੇ ਮਾਮਲੇ ’ਚ ਪੁਲੀਸ ਨੇ ਆਟੋ ਚਾਲਕ ਹਰਜਿੰਦਰ ਸਿੰਘ, ਉਸ ਦੇ ਪੁੱਤਰ ਮਨੂੰ ਤੇ ਗੁਰੀ ਸਣੇ ਚਾਰ ਅਣਪਛਾਤਿਆਂ ਖ਼ਿਲਾਫ਼ ਕੇ ਦਰਜ ਕੀਤਾ ਹੈ। ਨਾਹਰ ਪੁਲੀਸ ਚੌਕੀ ਦੇ ਇੰਚਾਰਜ ਮਨਦੀਪ ਸਿੰਘ ਨੇ ਦੱਸਿਆ ਕਿ ਮਿਨੀ ਬੱਸ ਦੇ ਕੰਡਕਟਰ ਅਲੋਕ ਸ਼ਰਮਾ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਆਟੋ ਚਾਲਕ ਨੇ ਆਪਣੇ ਸਾਥੀਆਂ ਸਣੇ ਬੱਸ ਦੇ ਅੰਦਰ ਵੜ ਕੇ ਉਸ ਉੱਪਰ ਜਾਨਲੇਵਾ ਹਮਲਾ ਕੀਤਾ ਅਤੇ ਉਸ ਦੀ ਕੁੱਟਮਾਰ ਕੀਤੀ। ਸ਼ਿਕਾਇਤ ਮਗਰੋਂ ਪੁਲੀਸ ਨੇ ਮਾਮਲੇ ਦੀ ਜਾਂਚ ਕਰਦੇ ਹੋਏ ਆਟੋ ਚਾਲਕ ਹਰਜਿੰਦਰ ਸਿੰਘ, ਉਸ ਦੇ ਪੁੱਤਰ ਮਨੂੰ, ਗੁਰੀ ਤੇ ਚਾਰ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਰੇ ਮੁਲਜ਼ਮ ਅਜੇ ਫ਼ਰਾਰ ਹਨ।