ਜ਼ੀਰਕਪੁਰ: ਨਾਈਟ ਕਰਫਿਊ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਪੁਲੀਸ ਨੇ ਪਟਿਆਲਾ ਰੋਡ ’ਤੇ ਸਥਿਤ ਨਾਮੀ ਲੱਕੀ ਢਾਬੇ ਦੇ ਮਾਲਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਏਐੱਸਆਈ ਭੁਪਿੰਦਰ ਸਿੰਘ ਨੇ ਦੱਸਿਆ ਕਿ ਲੰਘੀ ਰਾਤ ਸੂਚਨਾ ਮਿਲੀ ਸੀ ਕਿ ਤੈਅ ਸਮੇਂ ਤੋਂ ਬਾਅਦ ਵੀ ਲੱਕੀ ਢਾਬਾ ਖੁੱਲ੍ਹਾ ਹੈ। ਉਨ੍ਹਾਂ ਵੱਲੋਂ ਮੌਕੇ ’ਤੇ ਜਾ ਕੇ ਛਾਪਾ ਮਾਰਿਆ ਗਿਆ ਤਾਂ ਢਾਬਾ ਮਾਲਕ ਕਰੋਨਾ ਪਾਬੰਦੀਆਂ ਦੀ ਉਲੰਘਣਾ ਕਰ ਰਿਹਾ ਸੀ। ਪੁਲੀਸ ਵੱਲੋਂ ਢਾਬਾ ਮਾਲਕ ਸਿਮਰਨ ਸਿੰਘ ਵਾਸੀ ਏ ਕੇ ਐੱਸ ਕਲੋਨੀ ਅਤੇ ਪੰਕਜ ਵਾਸੀ ਚੰਡੀਗੜ੍ਹ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। -ਨਿੱਜੀ ਪੱਤਰ ਪ੍ਰੇਰਕ