ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 22 ਅਕਤੂਬਰ
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਭਾਈ ਗੁਰਦੇਵ ਸਿੰਘ ਹੀਰਾ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਗੁਰੂ ਰਾਮਦਾਸ ਜੀ ਦਾ ਪੂਰਾ ਜੀਵਨ ਬਿਰਤਾਂਤ ਢਾਡੀ ਵਾਰਾਂ ਵਿੱਚ ਸਰਵਣ ਕਰਾਇਆ। ਬੀਬੀ ਜਸਕਿਰਨ ਕੌਰ ਲੁਧਿਆਣਾ ਵਾਲੀਆਂ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸਰਬਜੀਤ ਸਿੰਘ ਲੁਧਿਆਣੇ ਵਾਲੇ ਨੇ ਗੁਰੂ ਰਾਮਦਾਸ ਵੱਲੋਂ ਉਚਾਰਨ ਧੁਰ ਕੀ ਬਾਣੀ ਦੇ 30 ਰਾਗਾਂ ਵਿੱਚ 638 ਸ਼ਬਦਾਂ ਬਾਰੇ ਦੱਸਿਆ। ਸੇਵਾਦਾਰਾਂ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤ।
ਅੰਬਾਲਾ (ਨਿੱਜੀ ਪੱਤਰ ਪ੍ਰੇਰਕ): ਛਾਉਣੀ ਦੀ ਨਿਸ਼ਾਤ ਰੋਡ ’ਤੇ ਸਥਿਤ ਗੁਰਦੁਆਰਾ ਕਸ਼ੱਤਰੀ ਸਤਿਸੰਗ ਵਿਚ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ ਗਿਆ। ਸੁਖਮਨੀ ਸਾਹਿਬ ਦੇ ਪਾਠ ਤੋਂ ਬਾਅਦ ਇਸਤਰੀ ਸਤਿਸੰਗ ਵੱਲੋਂ ਕੀਰਤਨ ਅਤੇ ਭਾਈ ਮਨਜੀਤ ਸਿੰਘ ਸਾਜਨ ਵੱਲੋਂ ਗੁਰੂ ਜੀ ਦੀ ਜੀਵਨੀ ਤੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ ਗਿਆ।