ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 15 ਨਵੰਬਰ
ਕੇਂਦਰ ਸਰਕਾਰ ਜਲਦ ਰੇਲ ਗੱਡੀਆਂ ਚਲਾਉਣ ਦਾ ਪ੍ਰਬੰਧ ਕਰੇ ਤਾਂ ਜੋ ਲੀਹੋ ਉਤਰੀ ਪੰਜਾਬ ਦੀ ਆਰਥਿਕਤਾ ਨੂੰ ਲੀਹ ’ਤੇ ਲਿਆਂਦਾ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਆਗੂ ਦੀਦਾਰ ਸਿੰਘ ਭੱਟੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਭਾਵੇਂ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਮੀਟਿੰਗ ਦਾ ਫ਼ੈਸਲਾ ਬਹੁਤ ਦੇਰ ਨਾਲ ਲਿਆ ਗਿਆ ਹੈ ਪਰ ਫਿਰ ਵੀ ਇਹ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕੇ ਰੇਲ ਗੱਡੀਆਂ ਨੂੰ ਚਾਲੂ ਕਰਕੇ ਕਿਸਾਨਾਂ ਨਾਲ ਗੱਲਬਾਤ ਕਰਨ ਦਾ ਸੁਖਾਵਾਂ ਮਾਹੌਲ ਬਣਾਇਆ ਜਾਵੇ।