ਆਤਿਸ਼ ਗੁਪਤਾ
ਚੰਡੀਗੜ੍ਹ, 1 ਅਕਤੂਬਰ
ਚੰਡੀਗੜ੍ਹ ’ਚ ਕਰੋਨਾਵਾਇਰਸ ਨੂੰ ਨੱਥ ਪਾਉਣ ਲਈ ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ’ਚ 20 ਨਵੇਂ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨੇ ਹਨ। ਇਨ੍ਹਾਂ ’ਚ ਸੈਕਟਰ- 7, 15, 20, 22, 23, 27, 28, 37, 38, 40, 44, 47, 63 ਅਤੇ ਮੌਲੀ ਕੰਪਲੈਕਸ ਮੌਲੀ ਜੱਗਰਾਂ ਦੇ ਕੁਝ ਘਰ ਸ਼ਾਮਲ ਹਨ। ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਦੇ ਸਲਾਹਕਾਰ ਮਨੋਜ ਪਰੀਦਾ ਨੇ ਦੱਸਿਆ ਕਿ ਕਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸ਼ਹਿਰ ਵਿੱਚ ਕੰਟੇਨਮੈਂਟ ਜ਼ੋਨਾਂ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਯੂਟੀ ਪ੍ਰਸ਼ਾਸਨ ਨੇ 24 ਸਤੰਬਰ ਨੂੰ 23 ਕੰਟੇਨਮੈਂਟ ਜ਼ੋਨ ਐਲਾਨੇ ਸਨ।