ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 15 ਨਵੰਬਰ
ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਇੱਥੇ ਸਨਅਤੀ ਏਰੀਆ ਫੇਜ਼-2 ਵਿੱਚ ਨਿਯਮਾਂ ਦੀ ਉਲੰਘਣਾ ਦੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਕਈ ਦੁਕਾਨਾਂ ਨੂੰ ਸੀਲ ਕਰ ਦਿੱਤਾ। ਪ੍ਰਸ਼ਾਸਨ ਨੇ ਸਥਾਨਕ ਪੁਲੀਸ ਦੀ ਮਦਦ ਨਾਲ ਇਹ ਕਾਰਵਾਈ ਕੀਤੀ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਨ੍ਹਾਂ ਦੁਕਾਨਾਂ ਨੂੰ ਕਈ ਵਾਰ ਨਿਯਮਾਂ ਦੀ ਉਲੰਘਣਾ ਅਤੇ ਦੁਰਵਰਤੋਂ ਦੇ ਨੋਟਿਸ ਦਿੱਤੇ ਗਏ ਸਨ, ਇਸ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਕਾਰਨ ਪ੍ਰਸ਼ਾਸਨ ਨੂੰ ਸਖ਼ਤ ਕਦਮ ਚੁੱਕਣ ਲਈ ਮਜਬੂਰ ਹੋਣਾ ਪਿਆ। ਅਧਿਕਾਰੀਆਂ ਨੇ ਕਿਹਾ ਕਿ ਇੰਡਸਟਰੀਅਲ ਖੇਤਰ ਵਿੱਚ ਲਾਇਸੈਂਸ ਦੀਆਂ ਸ਼ਰਤਾਂ ਦੀ ਉਲੰਘਣਾ ਅਤੇ ਗ਼ੈਰ-ਕਾਨੂੰਨੀ ਗਤੀਵਿਧੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਭਵਿੱਖ ਵਿੱਚ ਵੀ ਅਜਿਹੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।