ਆਤਿਸ਼ ਗੁਪਤਾ
ਚੰਡੀਗੜ੍ਹ, 31 ਜੁਲਾਈ
ਚੰਡੀਗੜ੍ਹ ਵਿੱਚ ਨਿੱਤ ਵਧ ਰਹੇ ਕਰੋਨਾ ਦੇ ਕੇਸਾਂ ਦੇ ਮੱਦੇਨਜ਼ਰ ਯੂਟੀ ਪ੍ਰਸ਼ਾਸਨ ਵੱਲੋਂ ਰਾਤ ਦੇ ਕਰਫਿਊ ਵਿੱਚ ਕੋਈ ਢਿੱਲ ਨਹੀਂ ਦਿੱਤੀ ਜਾਵੇਗੀ ਅਤੇ ਸੁਖਨਾ ਝੀਲ ‘ਤੇ ਸ਼ਨਿਚਰਵਾਰ-ਐਤਵਾਰ ਨੂੰ ਲੋਕਾਂ ਦੇ ਦਾਖਲੇ ‘ਤੇ ਪਾਬੰਦੀ ਲਗਾਈ ਗਈ ਹੈ। ਇਸ ਗੱਲ ਦਾ ਫ਼ੈਸਲਾ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਸ਼ਾਸਕ ਵੀਪੀ ਸਿੰਘ ਬਦਨੌਰ ਦੀ ਅਗਵਾਈ ਹੇਠ ਹੋਈ ਬੈਠਕ ਵਿੱਚ ਲਿਆ ਗਿਆ। ਇਸ ਤੋਂ ਇਲਾਵਾ ਸ਼ਹਿਰ ਵਿੱਚ ਖਾਣ-ਪੀਣ ਵਾਲੀਆਂ ਦੁਕਾਨਾਂ ਰਾਤ 9 ਵਜੇ ਅਤੇ ਹੋਰ ਦੁਕਾਨਾਂ ਰਾਤ 8 ਵਜੇ ਤੱਕ ਖੁਲ੍ਹਣਗੀਆਂ।