ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਜੁਲਾਈ
ਵਿਦੇਸ਼ ਭੇਜਣ ਦੇ ਨਾਮ ’ਤੇ ਲੋਕਾਂ ਨਾਲ ਧੋਖਾਧੜੀਆਂ ਕਰਨ ਵਾਲਿਆਂ ਨੂੰ ਨੱਥ ਪਾਉਣ ਲਈ ਚੰਡੀਗੜ੍ਹ ਪੁਲੀਸ ਨੇ ਬ੍ਰਿਟਿਸ਼ ਹਾਈ ਕਮਿਸ਼ਨ ਵਿਚਾਲੇ ਅੱਜ ਇਕ ਮੀਟਿੰਗ ਹੋਈ। ਮੀਟਿੰਗ ਵਿੱਚ ਦੱਸਿਆ ਗਿਆ ਕਿ ਚੰਡੀਗੜ੍ਹ ਵਿੱਚ 329 ਇਮੀਗ੍ਰੇਸ਼ਨ ਕੰਪਨੀਆਂ ਤੇ ਕੋਚਿੰਗ ਸੈਂਟਰ ਚੱਲ ਰਹੇ ਹਨ। ਇਨ੍ਹਾਂ ਵਿੱਚੋਂ 269 ਕੰਪਨੀਆਂ ਬਾਰੇ ਜਾਣਕਾਰੀ ਇਕੱਠੀ ਕਰ ਲਈ ਗਈ ਹੈ। ਨੌਕਰੀਆਂ ਦਿਵਾਉਣ ਵਾਲੇ 27 ਰਿਕਰੂਟਿੰਗ ਏਜੰਟ ਹਨ। ਬ੍ਰਿਟਿਸ਼ ਹਾਈ ਕਮਿਸ਼ਨਰ ਨੇ ਵਿਦੇਸ਼ ਭੇਜਣ ਦੇ ਨਾਮ ’ਤੇ ਵਧ ਰਹੀ ਧੋਖਾਧੜੀ ’ਤੇ ਚਿੰਤਾ ਜ਼ਾਹਿਰ ਕੀਤੀ। ਚੰਡੀਗੜ੍ਹ ਪੁਲੀਸ ਦੇ ਅਧਿਕਾਰੀਆਂ ਨੇ ਕਿਹਾ ਕਿ ਸ਼ਹਿਰ ਦੇ ਇਮੀਗ੍ਰੇਸ਼ਨ ਸੈਂਟਰਾਂ ਨਾਲ ਵੀ ਸੰਪਰਕ ਕਰ ਕੇ ਅਜਿਹੀ ਘਟਨਾਵਾਂ ’ਤੇ ਨੱਥ ਪਾਉਣ ਲਈ ਰਣਨੀਤੀ ਉਲੀਕੀ ਜਾ ਰਹੀ ਹੈ।