ਕੁਲਦੀਪ ਸਿੰਘ
ਚੰਡੀਗੜ੍ਹ, 13 ਨਵੰਬਰ
ਪੰਜਾਬ ਯੂਨੀਵਰਸਿਟੀ ਵਿੱਚ ਪੁਲੀਸ ਨੂੰ ਅੱਜ ਉਸ ਸਮੇਂ ਭਾਜੜਾਂ ਪੈ ਗਈਆਂ ਜਦੋਂ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਵਾਈਸ ਚਾਂਸਲਰ ਦੇ ਘਰ ਤੱਕ ਪੈਦਲ ਰੋਸ ਮਾਰਚ ਕਰਨ ਦੀ ਬਜਾਏ ਲਾਅ ਆਡੀਟੋਰੀਅਮ ਵਿੱਚ ਚੱਲ ਰਹੇ ‘ਪੰਜਾਬ ਵਿਜ਼ਨ 2047’ ਵੱਲ ਰੁਖ਼ ਕਰ ਲਿਆ। ਇਸ ਸਮਾਗਮ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਾਮਲ ਹੋਣਾ ਸੀ। ਪੁਲੀਸ ਨੇ ਵਿਦਿਆਰਥੀਆਂ ਨੂੰ ਅੱਗੇ ਵਧਣ ਤੋਂ ਰੋਕਿਆ। ਇਸ ਮੌਕੇ ਦੋਵਾਂ ਧਿਰਾਂ ’ਚ ਜ਼ੋਰ ਅਜ਼ਮਾਇਸ਼ ਦੋਰਾਨ ਪੁਲੀਸ ਨੇ ਵਿਦਿਆਰਥੀਆਂ ’ਤੇ ਲਾਠੀਚਾਰਜ ਵੀ ਕੀਤਾ।