ਪੰਚਕੂਲਾ (ਪੱਤਰ ਪ੍ਰੇਰਕ): ਮੁੱਖ ਸਕੱਤਰ ਡਾ. ਟੀਵੀਐੱਸਐੱਨ ਪ੍ਰਸਾਦ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਨੁਕਸਾਨਦਾਇਕ ਬੇਰੀਅਮ ਸਾਲਟ ਵਾਲੇ ਪਟਾਕਿਆਂ ਦੇ ਉਤਪਾਦਨ, ਵਿਕਰੀ ਤੇ ਵਰਤੋਂ ਨੂੰ ਰੋਕਣ ਅਤੇ ਸਖ਼ਤ ਪਾਬੰਦੀਆਂ ਲਗਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਇਸ ਸਬੰਧੀ ਨਜ਼ਰ ਰੱਖਣ ਲਈ ਹਰੇਕ ਜ਼ਿਲ੍ਹੇ ਵਿੱਚ ਨੋਡਲ ਅਫ਼ਸਰ ਨਿਯੁਕਤ ਕਰਨ ਨੂੰ ਕਿਹਾ।