ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 27 ਸਤੰਬਰ
ਨਗਰ ਨਿਗਮ ਚੰਡੀਗੜ੍ਹ ਵੱਲੋਂ ਮਨਾਏ ਜਾ ਰਹੇ ‘ਸਵੱਛਤਾ ਅੰਮ੍ਰਿਤ ਮਹੋਤਸਵ’ ਤਹਿਤ ਅੱਜ ਚਲਾਈ ਗਈ ਸਫ਼ਾਈ ਮੁਹਿੰਮ ਤਹਿਤ ਸ਼ਹਿਰ ਦੀਆਂ ਵੱਖ ਵੱਖ ਬਗੀਚੀਆਂ ਸਮੇਤ 75 ਪਾਰਕਾਂ ਵਿੱਚ ਸਾਫ਼-ਸਫ਼ਾਈ ਕੀਤੀ ਗਈ। ਸ਼ਹਿਰ ਦੀ ਮੇਅਰ ਸਰਬਜੀਤ ਕੌਰ ਨੇ ਮਨੀਮਾਜਰਾ ਵਿੱਚ ਇਸ ਸਫ਼ਾਈ ਮੁਹਿੰਮ ਦਾ ਆਗਾਜ਼ ਕੀਤਾ। ਇਸ ਤੋਂ ਬਾਅਦ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਸਬੰਧਤ ਖੇਤਰ ਦੇ ਕੌਂਸਲਰਾਂ ਨਾਲ ਮੀਟਿੰਗ ਕੀਤੀ ਗਈ। ਨਿਗਮ ਵਲੋਂ ਚਲਾਈ ਗਈ ਇਸ ਮੁਹਿੰਮ ਦੌਰਾਨ ਸ਼ਹਿਰ ਦੇ 75 ਪਾਰਕਾਂ ਵਿੱਚ ਦਰੱਖਤਾਂ ਤੇ ਵਾੜਾਂ ਦੀ ਛੰਗਾਈ ਕੀਤੀ ਗਈ, ਫੁੱਟਪਾਥਾਂ ਦੀ ਸਫ਼ਾਈ ਕੀਤੀ ਗਈ ਅਤੇ ਪਾਰਕਾਂ ਵਿੱਚ ਲੱਗੇ ਝੂਲਿਆਂ ਅਤੇ ਓਪਨ ਏਅਰ ਜਿਮ ਦੇ ਸਾਮਾਨ ਦੀ ਪੇਂਟਿੰਗ ਕੀਤੀ ਗਈ। ਇਸੇ ਦੌਰਾਨ ਡਸਟਬਿਨਾਂ ਦੀ ਸਫ਼ਾਈ ਵੀ ਕੀਤੀ ਗਈ।