ਚਮਕੌਰ ਸਾਹਿਬ
ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਅਤੇ ਬੁਲਾਰੇ ਕਰਨੈਲ ਸਿੰਘ ਪੀਰਮੁਹੰਮਦ ਨੇ ਯੂਰਪ ਦੇ ਵੱਖ-ਵੱਖ ਦੇਸ਼ਾਂ ਦੇ ਦੌਰੇ ਦੌਰਾਨ ਆਪਣੇ ਸਿੱਖ ਭਾਈਚਾਰੇ ਦੀਆਂ ਪ੍ਰਮੁੱਖ ਧਾਰਮਿਕ, ਸਿਆਸੀ ਸ਼ਖ਼ਸੀਅਤਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਵੱਸਦੇ ਸਿੱਖਾਂ ਨੇ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਫਿਕਰਮੰਦੀ ਜ਼ਾਹਿਰ ਕਰਦਿਆ ਕਿਹਾ ਕਿ ਪੰਜਾਬ ਨੂੰ ਸ਼੍ਰੋਮਣੀ ਅਕਾਲੀ ਦਲ ਵਰਗੀ ਇਤਿਹਾਸਕ ਜਥੇਬੰਦੀ ਦਾ ਮਜ਼ਬੂਤ ਰਹਿ ਕੇ ਹਰੇਕ ਖੇਤਰ ਵਿੱਚ ਅੱਗੇ ਰਹਿਣਾ ਬੇਹੱਦ ਜ਼ਰੂਰੀ ਹੈ। -ਨਿੱਜੀ ਪੱਤਰ ਪ੍ਰੇਰਕ