ਚਮਕੌਰ ਸਾਹਿਬ: ਨਜ਼ਦੀਕੀ ਪਿੰਡ ਕੰਧੋਲਾ ਵਿੱਚ ਬਾਬਾ ਸੁਖਵੀਰ ਸਿੰਘ ਕੰਧੋਲਾ ਦੀ ਅਗਵਾਈ ਵਿੱਚ ਲੋੜਵੰਦ ਪਰਿਵਾਰਾਂ ਦੀਆਂ 16 ਲੜਕੀਆਂ ਦੇ ਆਨੰਦ ਕਾਰਜ ਪੂਰਨ ਗੁਰ ਮਰਿਆਦਾ ਅਨੁਸਾਰ ਕਰਵਾਏ ਗਏ। ਆਨੰਦ ਕਾਰਜ ਦੀ ਰਸਮ ਬਾਬਾ ਸੁਖਵੀਰ ਸਿੰਘ ਕੰਧੋਲਾ ਨੇ ਨਿਭਾਈ। ਇਸ ਮੌਕੇ ਵਿਧਾਇਕ ਡਾ. ਚਰਨਜੀਤ ਸਿੰਘ ਅਤੇ ਬਾਬਾ ਸੁਖਪਾਲ ਸਿੰਘ ਭੈਰੋਮਾਜਰਾ ਵਾਲਿਆਂ ਨੇ ਜੋੜਿਆਂ ਦਾ ਸਨਮਾਨ ਕੀਤਾ। ਇਸ ਮੌਕੇ ਬਾਬਾ ਸਤਨਾਮ ਸਿੰਘ ਪੋਹਲੋਮਾਜਰਾ, ਸੰਤ ਬਲਵਿੰਦਰ ਸਿੰਘ, ਭਾਈ ਬਹਾਦਰ ਸਿੰਘ, ਰਾਗੀ ਭਾਈ ਅਕਾਸ਼ਦੀਪ ਸਿੰਘ ਅਤੇ ਬਾਬਾ ਭੁਪਿੰਦਰ ਸਿੰਘ ਮਾਜਰੇ ਵਾਲੇ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ