ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 24 ਅਗਸਤ
ਜ਼ਿਲ੍ਹਾ ਭਾਸ਼ਾ ਅਫ਼ਸਰ ਜਗਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਤਹਿਗੜ੍ਹ ਵੱਲੋਂ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਫ਼ਤਹਿਗੜ੍ਹ ਸਾਹਿਬ ਵਿਖੇ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਣ ਮੁਕਾਬਲਾ ਕਰਵਾਇਆ ਗਿਆ। ਕਵਿਤਾ ਗਾਇਣ ਮੁਕਾਬਲੇ ਵਿੱਚ ਹਰਲੀਨ ਕੌਰ ਗਰੀਨ ਫੀਲਡਜ਼ ਸਕੂਲ ਨੇ ਪਹਿਲਾ ਤੇ ਪ੍ਰਿਯੰਕਾ ਰਾਣੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਸੀ ਪਠਾਣਾਂ ਨੇ ਦੂਜਾ, ਲੇਖ ਸਿਰਜਣ ਵਿਚ ਹਰਸ਼ਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਬਜਵਾੜਾ ਨੇ ਪਹਿਲਾ ਤੇ ਪਰਮਿੰਦਰ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੋਹਾਰ ਮਾਜਰਾ ਕਲਾਂ ਨੇ ਦੂਜਾ, ਕਵਿਤਾ ਸਿਰਜਣ ਮਕਾਬਲੇ ਵਿਚ ਅਰਸ਼ਦੀਪ ਕੌਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਸੀ ਪਠਾਣਾਂ ਨੇ ਪਹਿਲਾ ਤੇ ਪਵਨਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਬਜਵਾੜਾ ਨੇ ਦੂਜਾ ਅਤੇ ਕਹਾਣੀ ਸਿਰਜਣ ਮੁਕਾਬਲੇ ਵਿਚ ਸੂਰਜ ਕੁਮਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਬਜਵਾੜਾ ਨੇ ਪਹਿਲਾ ਤੇ ਮਹਿਕਪ੍ਰੀਤ ਕੌਰ ਮਾਤਾ ਗੁਜਰੀ ਸ.ਸ. ਸਕੂਲ ਫ਼ਤਹਿਗੜ੍ਹ ਸਾਹਿਬ ਨੇ ਦੂਜਾ ਸਥਾਨ ਹਾਸਲ ਕੀਤਾ।