ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 30 ਅਪਰੈਲ
ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਵਿੱਚ 2017-2018 ਸੈਸ਼ਨ ਦੀ ਸਾਲਾਨਾ ਕਾਨਵੋਕੇਸ਼ਨ ਦੌਰਾਨ ਮੁੱਖ-ਮਹਿਮਾਨ ਵਜੋਂ ਪੁੱਜੇ ਕਾਲਜ ਗਵਰਨਿੰਗ ਬਾਡੀ ਦੇ ਐਡੀਸ਼ਨਲ ਸਕੱਤਰ ਜਗਦੀਪ ਸਿੰਘ ਚੀਮਾ ਨੇ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ। ਉਨ੍ਹਾਂ ਵਿਦਿਆਰਥੀਆਂ ਨੂੰ ਵਿੱਦਿਅਕ ਗਤੀਵਿਧੀਆਂ ਦੇ ਨਾਲ-ਨਾਲ ਸਾਹਿਤਕ, ਸਭਿਆਚਾਰਕ ਅਤੇ ਧਾਰਮਿਕ ਗਤੀਵਿਧੀਆਂ ਵਿਚ ਵੀ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਕਾਲਜ ਦੀਆਂ ਉਪਲੱਬਧੀਆਂ ਬਾਰੇ ਦੱਸਿਆ। ਕੰਟਰੋਲਰ ਪ੍ਰੀਖਿਆਵਾਂ ਡਾ. ਹਰਜੀਤ ਸਿੰਘ ਨੇ ਦੱਸਿਆ ਕਿ ਇਸ ਕਾਨਵੋਕੇਸ਼ਨ ਦੌਰਾਨ 533 ਪੋਸਟ ਗ੍ਰੈਜੂਏਟ, 1060 ਅੰਡਰ ਗ੍ਰੈਜੂਏਟ ਡਿਗਰੀਆਂ ਅਤੇ 40 ਸੋਨ ਤਗ਼ਮੇ ਦਿੱਤੇ। ਕਾਲਜ ਦੇ ਵਾਈਸ ਪਿ੍ਰੰਸੀਪਲ ਡਾ. ਬਿਕਰਮਜੀਤ ਸਿੰਘ ਸੰਧੂ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ, ਰਵਿੰਦਰ ਸਿੰਘ ਖਾਲਸਾ, ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਪ੍ਰੋ. ਸਾਧੂ ਸਿੰਘ, ਪ੍ਰੋ. ਗੁਰਦੀਪ ਸਿੰਘ ਵਾਸਨ, ਡੀਨ ਅਕਾਦਮਿਕ ਡਾ. ਕਮਲਪ੍ਰੀਤ ਕੌਰ ਹਾਜ਼ਰ ਸਨ।
ਸੀਜੀਸੀ ਝੰਜੇੜੀ ਕੈਂਪਸ ਦੀ ਤੀਜੀ ਕਨਵੋਕੇਸ਼ਨ
ਖਰੜ (ਪੱਤਰ ਪ੍ਰੇਰਕ): ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਝੰਜੇੜੀ ਕੈਂਪਸ ਵੱਲੋਂ 2020-2021 ਬੈਚ ਦੇ 1307 ਵਿਦਿਆਰਥੀਆਂ ਨੂੰ ਡਿਗਰੀਆਂ ਦੇਣ ਲਈ ਦੂਜੀ ਕਾਨਵੋਕੇਸ਼ਨ ਕਰਵਾਈ ਗਈ। ਇਸ ਡਿਗਰੀ ਵੰਡ ਸਮਾਰੋਹ ਮੁੱਖ ਮਹਿਮਾਨ ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਜਲਾਲਾਬਾਦ (ਪੱਛਮੀ) ਤੋਂ ਵਿਧਾਇਕ ਜਗਦੀਪ ਗੋਲਡੀ ਖ਼ਾਸ ਮਹਿਮਾਨ ਸਨ। ਇਸ ਮੌਕੇ ਮੈਰਿਟ ਵਿੱਚ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ 96 ਵਿਦਿਆਰਥੀਆਂ ਨੂੰ ਤਗ਼ਮੇ ਵੀ ਦਿੱਤੇ ਗਏ। ਮੀਤ ਹੇਅਰ ਨੇ ਕੈਂਪਸ ਵਿੱਚ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਦੇ ਨਾਲ ਦਿੱਤੀ ਜਾ ਰਹੀ ਮਿਆਰੀ ਪ੍ਰੈਕਟੀਕਲ ਸਿੱਖਿਆ ਦੀ ਸ਼ਲਾਘਾ ਕੀਤੀ।