ਪੱਤਰ ਪ੍ਰੇਰਕ
ਚੰਡੀਗੜ੍ਹ, 9 ਮਈ
ਚੰਡੀਗੜ੍ਹ ਵਿੱਚ ਅੱਜ ਕਰੋਨਾ ਪੀੜਤ 10 ਹੋਰ ਮਰੀਜ਼ਾਂ ਦੀ ਮੌਤ ਹੋ ਗਈ ਹੈ ਜਦਕਿ 895 ਹੋਰ ਵਿਅਕਤੀਆਂ ਨੂੰ ਕਰੋਨਾ ਦੀ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਦੀ ਜਾਣਕਾਰੀ ਮੁਤਾਬਕ ਸਿਹਤਯਾਬ ਹੋਣ ਉਪਰੰਤ 879 ਮਰੀਜ਼ਾਂ ਨੂੰ ਘਰੇਲੂ ਇਕਾਂਤਵਾਸ ਤੋਂ ਡਿਸਚਾਰਜ ਕੀਤਾ ਗਿਆ ਜਿਸ ਦੌਰਾਨ ਸ਼ਹਿਰ ਵਿੱਚ ਕੁੱਲ ਮਰੀਜ਼ਾਂ ਦਾ ਅੰਕੜਾ 8511 ਤੱਕ ਪੁੱਜ ਗਿਆ ਹੈ।
ਐਸ.ਏ.ਐਸ. ਨਗਰ (ਮੁਹਾਲੀ) (ਪੱਤਰ ਪੇ੍ਰਕ): ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਐਤਵਾਰ ਨੂੰ ਕਰੋਨਾ ਮਹਾਮਾਰੀ ਦੇ 918 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 54 ਹਜ਼ਾਰ 758 ’ਤੇ ਪਹੁੰਚ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ 17 ਹੋਰ ਕਰੋਨਾ ਪੀੜਤਾਂ ਦੀ ਮੌਤ ਹੋ ਗਈ ਅਤੇ ਹੁਣ ਤੱਕ 692 ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ 10 ਹਜ਼ਾਰ 693 ਕਰੋਨਾ ਦੇ ਐਕਟਿਵ ਕੇਸ ਹਨ। ਹੁਣ ਤੱਕ 43 ਹਜ਼ਾਰ 373 ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ।
ਪੰਚਕੂਲਾ (ਪੱਤਰ ਪੇ੍ਰਕ): ਪੰਚਕੂਲਾ ਵਿੱਚ ਅੱਜ 601 ਕਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਜਿਸ ਵਿਚ ਪੰਚਕੂਲਾ ਜ਼ਿਲ੍ਹੇ ਦੇ 477 ਮਰੀਜ਼ ਸ਼ਾਮਲ ਸਨ। ਬਾਕੀ ਮਰੀਜ਼ ਗੁਆਂਢੀ ਰਾਜਾਂ ਦੇ ਜਾਂ ਜ਼ਿਲ੍ਹਿਆਂ ਦੇ ਹਨ। ਇਸ ਤੋਂ ਇਲਾਵਾ ਪੰਚਕੂਲਾ ਜ਼ਿਲ੍ਹੇ ਵਿੱਚ 3 ਮੌਤਾਂ ਕਰੋਨਾ ਕਾਰਨ ਹੋਈਆਂ ਹਨ। ਪੰਚਕੂਲਾ ਦੀ ਸਿਵਲ ਸਰਜਨ ਡਾ. ਜਸਜੀਤ ਕੌਰ ਨੇ ਦੱਸਿਆ ਕਿ ਪੰਚਕੁੂਲਾ ਵਿਚ ਕਰੋਨਾ ਕਾਰਨ ਹੁਣ ਤੱਕ 249 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪੰਚਕੂਲਾ ਵਿੱਚ ਇਸ ਵੇਲੇ 2953 ਐਕਟਿਵ ਕੇਸ ਹਨ।
ਰੂਪਨਗਰ (ਪੱਤਰ ਪੇ੍ਰਕ): ਰੂਪਨਗਰ ਜ਼ਿਲ੍ਹੇ ਵਿੱਚ ਅੱਜ 229 ਹੋਰ ਵਿਅਕਤੀ ਕਰੋਨਾ ਪਾਜ਼ੇਟਿਵ ਪਾਏ ਗਏ ਜਦੋਂ ਕਿ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਇਹ ਰੂਪਨਗਰ ਜ਼ਿਲ੍ਹੇ ਵਿੱਚ ਇੱਕ ਦਿਨ ਵਿੱਚ ਕਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਸਭ ਤੋਂ ਵੱਡੀ ਗਿਣਤੀ ਹੈ। ਰੂਪਨਗਰ ਦੀ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਹੁਣ ਜ਼ਿਲ੍ਹੇ ਵਿੱਚ ਐਕਟਿਵ ਕਰੋਨਾ ਕੇਸਾਂ ਦੀ ਗਿਣਤੀ 1692 ਹੋ ਗਈ ਹੈ ਤੇ ਜ਼ਿਲ੍ਹੇ ’ਚ ਕਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 294 ਹੋ ਗਈ ਹੈ।
ਫ਼ਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪੇ੍ਰਕ): ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਨੇ ਦਸਿਆ ਕਿ ਜ਼ਿਲ੍ਹੇ ਵਿਚ ਅੱਜ 102 ਹੋਰ ਕਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਜਦੋਂਕਿ 2 ਵਿਅਕਤੀਆਂ ਦੀ ਮੌਤ ਹੋਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਐਕਟਿਵ ਕੇਸਾਂ ਦੀ ਗਿਣਤੀ 866 ’ਤੇ ਪਹੁੰਚ ਗਈ ਹੈ।