ਕੁਲਦੀਪ ਸਿੰਘ
ਚੰਡੀਗੜ੍ਹ, 18 ਨਵੰਬਰ
ਇਥੋਂ ਦੇ ਸੈਕਟਰ-46 ਵਾਸੀ 65 ਸਾਲਾਂ ਦੇ ਕਰੋਨਾ ਪੀੜਤ ਬਜ਼ੁਰਗ ਦੀ ਮੌਤ ਹੋ ਗਈ ਹੈ ਤੇ ਸ਼ਹਿਰ ਵਿੱਚ 145 ਹੋਰ ਵਿਅਕਤੀ ਵਾਇਰਸ ਦੀ ਲਪੇਟ ਵਿੱਚ ਆਏ ਹਨ। ਫੌਤ ਹੋਇਆ ਬਜ਼ੁਰਗ ਸਰਕਾਰੀ ਹਸਪਤਾਲ ਸੈਕਟਰ-32 ਵਿਚ ਜ਼ੇਰੇ ਇਲਾਜ ਸੀ। ਇਸ ਤਰ੍ਹਾਂ ਸ਼ਹਿਰ ਵਿੱਚ ਕਰੋਨਾ ਮਰੀਜ਼ਾਂ ਦਾ ਕੁੱਲ ਅੰਕੜਾ ਵਧ ਕੇ 16167 ਹੋ ਗਿਆ ਹੈ ਅਤੇ 89 ਮਰੀਜ਼ਾਂ ਨੂੰ ਡਿਸਚਾਰਜ ਕੀਤਾ ਗਿਆ ਹੈ। ਇਸੇ ਦੌਰਾਨ ਐਕਟਿਵ ਕੇਸਾਂ ਦੀ ਗਿਣਤੀ 1081 ਹੋ ਗਈ ਹੈ। ਯੂਟੀ ਦੇ ਸਿਹਤ ਮੁਤਾਬਕ ਨਵੇਂ ਕਰੋਨਾ ਮਰੀਜ਼ ਸੈਕਟਰ 4, 6, 7, 8, 9, 10, 12, 16, 17, 18, 19, 20, 21, 22, 23, 26, 27, 28, 32, 33, 36, 37, 38, 39, 40, 41, 42, 43, 44, 45, 46, 47, 48, 49, 50, 51, 56, 61, ਡੱਡੂਮਾਜਰਾ, ਧਨਾਸ, ਕੈਂਬਵਾਲਾ, ਖੁੱਡਾ ਅਲੀਸ਼ੇਰ, ਖੁੱਡਾ ਲਾਹੌਰਾ, ਪੀ.ਜੀ.ਆਈ. ਕੈਂਪਸ, ਰਾਏਪੁਰ ਖੁਰਦ ਤੇ ਸਾਰੰਗਪੁਰ ਦੇ ਵਸਨੀਕ ਹਨ।
ਬਸੀ ਪਠਾਣਾਂ/ਫਤਹਿਗੜ੍ਹ ਸਾਹਿਬ (ਪੱਤਰ ਪ੍ਰੇਰਕ): ਫ਼ਤਿਹਗੜ੍ਹ ਸਾਹਿਬ ਦੇ ਇੱਕ ਕਰੋਨਾ ਮਰੀਜ਼ ਦੀ ਮੌਤ ਹੋਈ ਹੈ ਤੇ ਜ਼ਿਲ੍ਹੇ ’ਚ ਮੌਤਾਂ ਦੀ ਕੁੱਲ ਗਿਣਤੀ 106 ਹੋ ਗਈ ਹੈ। ਪ੍ਰਾਪਤ ਸੂਚਨਾ ਮੁਤਾਬਕ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਨਜ਼ਦੀਕ ਸਥਿਤ ਹਰਨਾਮ ਨਗਰ ਦੀ 72 ਸਾਲਾਂ ਦੀ ਔਰਤ ਸੁਰਜੀਤ ਕੌਰ ਪਤਨੀ ਜੋਗਿੰਦਰ ਸਿੰਘ ਦੀ ਮੌਤ ਹੋਈ ਹੈ। ਸਿਹਤ ਵਿਭਾਗ ਅਨੁਸਾਰ ਅੱਜ ਜ਼ਿਲ੍ਹੇ ਦੇ 13 ਹੋਰ ਵਿਅਕਤੀ ਕਰੋਨਾ ਪਾਜ਼ੇਟਿਵ ਪਾਏ ਗਏ ਹਨ।
ਰੂਪਨਗਰ (ਬਹਾਦਰਜੀਤ ਸਿੰਘ): ਰੂਪਨਗਰ ਜ਼ਿਲ੍ਹੇ ਵਿੱਚ ਅੱਜ 16 ਹੋਰ ਵਿਅਕਤੀ ਕਰੋਨਾ ਪਾਜ਼ੇਟਿਵ ਪਾਏ ਗਏ ਹਨ। ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਰੂਪਨਗਰ ਇਲਾਕੇ ਵਿੱਚ 4, ਭਰਤਗੜ੍ਹ ਇਲਾਕੇ ਵਿੱਚ ਇੱਕ, ਸ੍ਰੀ ਆਨੰਦਪੁਰ ਸਾਹਿਬ ਇਲਾਕੇ ਵਿੱਚ 5, ਨੰਗਲ ਇਲਾਕੇ ਵਿੱਚ 4 ਅਤੇ ਸ੍ਰੀ ਚਮਕੌਰ ਸਾਹਿਬ ਇਲਾਕੇ ਵਿੱਚ 2 ਵਿਅਕਤੀ ਕਰੋਨਾ ਪਾਜ਼ੇਟਿਵ ਪਾਏ ਗਏ ਹਨ। ਜ਼ਿਲ੍ਹੇ ਵਿੱਚ ਐਕਟਿਵ ਕਰੋਨਾ ਕੇਸਾਂ ਦੀ ਗਿਣਤੀ 116 ਹੈ।
ਅੰਬਾਲਾ (ਨਿੱਜੀ ਪੱਤਰ ਪ੍ਰੇਰਕ): ਅੰਬਾਲਾ ਜ਼ਿਲ੍ਹੇ ਵਿਚ ਅੱਜ ਕਰੋਨਾ ਦੇ 73 ਕੇਸ ਪਾਜ਼ੇਟਿਵ ਆਉਣ ਨਾਲ ਮਰੀਜ਼ਾਂ ਦੀ ਕੁੱਲ ਗਿਣਤੀ 9667 ਤੱਕ ਪਹੁੰਚ ਗਈ ਹੈ। ਅੱਜ 35 ਮਰੀਜ਼ ਡਿਸਚਾਰਜ ਵੀ ਹੋਏ ਹਨ ਅਤੇ ਐਕਟਿਵ ਮਰੀਜ਼ਾਂ ਦੀ ਗਿਣਤੀ 316 ਹੋ ਗਈ ਹੈ। ਅੱਜ ਸਭ ਤੋਂ ਵੱਧ 29 ਮਰੀਜ਼ ਅੰਬਾਲਾ ਛਾਉਣੀ ਵਿਚੋਂ ਅਤੇ 26 ਅੰਬਾਲਾ ਸ਼ਹਿਰ ਵਿਚੋਂ ਪਾਜ਼ੇਟਿਵ ਆਏ ਹਨ। ਹੁਣ ਤੱਕ 117 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਛਾਉਣੀ ਦੇ ਰੈੱਡ ਕਰਾਸ ਵੱਲੋਂ ਸੰਚਾਲਿਤ ਬਿਰਧ ਆਸ਼ਰਮ ਦੇ ਦੋ ਵਸਨੀਕ ਵੀ ਅੱਜ ਪਾਜ਼ੇਟਿਵ ਆਏ ਹਨ।
ਪੰਚਕੂਲਾ (ਪੀ.ਪੀ. ਵਰਮਾ): ਪੰਚਕੂਲਾ ਜ਼ਿਲ੍ਹੇ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕਰੋਨਾ ਦੇ 49 ਨਵੇਂ ਕੇਸ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ 27 ਕੇਸ ਪੰਚਕੂਲਾ ਇਲਾਕੇ ਦੇ ਹਨ। ਇਸ ਤੋਂ ਇਲਾਵਾ ਇਕ ਵਿਅਕਤੀ ਦੀ ਮੌਤ ਵੀ ਹੋਈ ਹੈ। ਮਰਨ ਵਾਲਾ ਵਿਅਕਤੀ ਪਿੰਜੌਰ ਦਾ ਰਹਿਣ ਵਾਲਾ ਸੀ। ਇਸ ਗੱਲ ਦੀ ਪੁਸ਼ਟੀ ਪੰਚਕੂਲਾ ਦੀ ਸਿਵਲ ਸਰਜਨ ਡਾ. ਜਸਜੀਤ ਕੌਰ ਨੇ ਕੀਤੀ ਹੈ ਜ਼ਿਲ੍ਹੇ ਵਿੱਚ ਕੁੱਲ 363 ਕੇਸ ਐਕਟਿਵ ਹਨ ਅਤੇ ਮਰਨ ਵਾਲਿਆਂ ਦੀ ਗਿਣਤੀ 120 ਹੋ ਗਈ ਹੈ।
ਮੁਹਾਲੀ ਜ਼ਿਲ੍ਹੇ ਵਿੱਚ 134 ਨਵੇਂ ਮਾਮਲੇ; ਇਕ ਮੌਤ
ਮੁਹਾਲੀ (ਪੱਤਰ ਪ੍ਰੇਰਕ): ਮੁਹਾਲੀ ਜ਼ਿਲ੍ਹੇ ਵਿੱਚ ਅੱਜ ਕਰੋਨਾ ਦੇ 134 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ ਜ਼ਿਲ੍ਹੇ ਵਿੱਚ ਮਰੀਜ਼ਾਂ ਦੀ ਕੁੱਲ ਗਿਣਤੀ 13 ਹਜ਼ਾਰ 896 ’ਤੇ ਪਹੁੰਚ ਗਈ ਹੈ। ਅੱਜ 96 ਮਰੀਜ਼ਾਂ ਨੂੰ ਛੁੱਟੀ ਦੇ ਕੇ ਘਰ ਭੇਜਿਆ ਗਿਆ ਹੈ। ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਅੱਜ ਇਕ ਹੋਰ ਕਰੋਨਾ ਮਰੀਜ਼ ਦੀ ਮੌਤ ਹੋਈ ਹੈ ਅਤੇ ਹੁਣ ਤੱਕ 260 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਵੇਰਵਿਆਂ ਅਨੁਸਾਰ ਇਕੱਲੇ ਮੁਹਾਲੀ ਖੇਤਰ ਵਿੱਚ 99 ਵਿਅਕਤੀਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ ਜਦੋਂਕਿ ਕੁਰਾਲੀ ਤੇ ਢਕੌਲੀ ਵਿੱਚ 5-5, ਖਰੜ ਤੇ ਘੜੂੰਆਂ ਵਿੱਚ 9-9 ਅਤੇ ਡੇਰਾਬੱਸੀ ਵਿੱਚ ਸੱਤ ਵਿਅਕਤੀ ਕਰੋਨਾ ਤੋਂ ਪੀੜਤ ਪਾਏ ਗਏ ਹਨ। ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 1096 ਕੇਸ ਐਕਟਿਵ ਹਨ। ਹੁਣ ਤੱਕ 12 ਹਜ਼ਾਰ 540 ਕਰੋਨਾ ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ।