ਨਵੀਂ ਦਿੱਲੀ, 23 ਫਰਵਰੀ
ਕੇਂਦਰੀ ਹਾਊਸਿੰਗ ਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਨੇ ਚੰਡੀਗੜ੍ਹ ਦੇ ਡੱਡੂਮਾਜਰਾ ਵਿੱਚ ਕੂੜੇ ਦੇ ਢੇਰ ਦੇ ਨਿਪਟਾਰੇ ਲਈ 28.5 ਕਰੋੜ ਦੀ ਵਿੱਤੀ ਮਦਦ ਦਾ ਐਲਾਨ ਕੀਤਾ ਹੈ। ਇਸ ਸਬੰਧ ਵਿੱਚ ਤਜਵੀਜ਼ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕੇਂਦਰ ਸਰਕਾਰ ਨੂੰ ਭੇਜੀ ਗਈ ਸੀ। ਜ਼ਿਕਰਯੋਗ ਹੈ ਕਿ ਡੱਡੂਮਾਜਰਾ ਡੰਪਯਾਰਡ ਵਿੱਚ 7.7 ਲੱਖ ਮਿਲੀਅਨ ਟਨ ਕੂੜੇ ਦਾ ਢੇਰ ਲੱਗਿਆ ਹੋਇਆ ਹੈ ਤੇ ਪਿਛਲੇ ਕਈ ਦਹਾਕਿਆਂ ਤੋਂ ਚੰਡੀਗੜ੍ਹ ਦਾ ਕੂੜਾ ਡੱਡੂਮਾਜਰਾ ਵਿੱਚ ਡੰਪ ਕੀਤਾ ਜਾਂਦਾ ਹੈ। -ਆਈਏਐੱਨਐੱਸ