ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਜੂਨ
ਇੱਥੋਂ ਦੇ ਸੁਖਨਾ ਝੀਲ ਵਿੱਚ ਮੁਟਿਆਰ ਦੀ ਭੇਤ-ਭਰੇ ਹਾਲਾਤ ਵਿੱਚ ਡੁੱਬਣ ਕਰ ਕੇ ਮੌਤ ਹੋ ਗਈ ਹੈ। ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਪੁਲੀਸ ਚੌਕੀ ਸੁਖਨਾ ਝੀਲ ਦੀ ਪੁਲੀਸ ਨੇ ਮ੍ਰਿਤਕਾਂ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸੈਕਟਰ-16 ਹਸਪਤਾਲ ਦੇ ਮ੍ਰਿਤਕ ਘਰ ਵਿੱਚ ਰੱਖ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾ ਫਾਜ਼ਿਲਕਾ ਦੀ ਰਹਿਣ ਵਾਲੀ ਸੀ, ਜੋ ਮੁਹਾਲੀ ਦੇ ਸੈਕਟਰ-61 ਵਿੱਚ ਰਹਿੰਦੀ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰ ਸਮੇਂ ਸੁਖਨਾ ਝੀਲ ’ਤੇ ਸੈਰ ਕਰਨ ਵਾਲਿਆਂ ਨੇ ਝੀਲ ਵਿੱਚ ਲਾਸ਼ ਤੈਰਦੀ ਹੋਣ ਬਾਰੇ ਪੁਲੀਸ ਨੂੰ ਸੂਚਿਤ ਕੀਤਾ ਸੀ। ਪੁਲੀਸ ਨੇ ਘਟਨਾ ਸਥਾਨ ’ਤੇ ਪਹੁੰਚ ਕੇ ਲਾਸ਼ ਨੂੰ ਬਾਹਰ ਕੱਢ ਕੇ ਸੈਕਟਰ-16 ਦੇ ਹਸਪਤਾਲ ਵਿੱਚ ਭਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਹੈ। ਪੁਲੀਸ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕਰ ਰਹੀ ਹੈ।