ਨਿੱਜੀ ਪੱਤਰ ਪ੍ਰੇਰਕ
ਚਮਕੌਰ ਸਾਹਿਬ 20 ਮਈ
ਸ਼੍ਰੋੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਕਣਕ ਦੇ ਝਾੜ ਘੱਟ ਨਿਕਲਣ ਨੂੰ ਕੁਦਰਤੀ ਆਫ਼ਤ ਐਲਾਨ ਦੇਣਾ ਚਾਹੀਦਾ ਹੈ ਅਤੇ ਇਹ ਮੁੱਦਾ ਕੇਂਦਰ ਕੋਲ ਉਠਾਉਣਾ ਚਾਹੀਦਾ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਸਰਕਾਰ ਤੋਂ ਵਾਧੂ ਸੁਰੱਖਿਆ ਫੋਰਸਾਂ ਮੰਗਣ ਦੀ ਨਿਖੇਧੀ ਕੀਤੀ। ਸਾਬਕਾ ਸੰਸਦ ਮੈਂਬਰ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਡੈਮਾਂ ਦਾ ਕੰਟਰੋਲ ਦਿੱਲੀ ਕੋਲ ਕਥਿਤ ਗਿਰਵੀ ਰੱਖ ਆਏ ਹਨ। ਇਸ ਤੋਂ ਪਹਿਲਾਂ ਪ੍ਰੋ. ਚੰਦੂਮਾਜਰਾ ਨੇ ਸਵ: ਸਾਬਕਾ ਸਰਪੰਚ ਸੋਹਣ ਸਿੰਘ ਸੰਧੂਆਂ ਦੀ ਅੰਤਿਮ ਅਰਦਾਸ ਵਿੱਚ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।