ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 13 ਅਕਤੂਬਰ
ਸਹਾਇਕ ਜ਼ਿਲ੍ਹਾ ਅਟਾਰਨੀ ਗੁਰਿੰਦਰ ਸਿੰਘ ਢੋਟ ਵੱਲੋਂ ਨਸ਼ੀਲੀਆਂ ਦਵਾਈਆਂ ਅਤੇ ਮਾਦਕ ਪਦਾਰਥਾਂ ਕਾਨੂੰਨ 1985 ਬਾਬਤ ਇਕ ਕਿਤਾਬ ਲਿਖੀ ਗਈ ਹੈ। ਇਸ ਕਿਤਾਬ ਨੂੰ ਅੱਜ ਇਥੇ ਇਕ ਸਮਾਗਮ ਦੌਰਾਨ ਲੋਕ ਅਰਪਣ ਕੀਤਾ ਗਿਆ। ਡਾਇਰੈਕਟਰ ਪ੍ਰਾਸੀਕਿਊਸ਼ਨ ਅਤੇ ਲਿਟੀਗੇਸ਼ਨ ਪੰਜਾਬ ਵਿਜੈ ਸਿੰਗਲਾ ਨੇ ਕਿਤਾਬ ਦੀ ਘੁੰਡ ਚੁਕਾਈ ਕੀਤੀ। ਇਸ ਮੌਕੇ ਜ਼ਿਲ੍ਹਾ ਅਟਾਰਨੀ ਐੱਸ.ਏ.ਐੱਸ. ਨਗਰ ਸੰਜੀਵ ਬੱਤਰਾ ਵੱਲੋਂ ਲੇਖਕ ਗੁਰਿੰਦਰ ਸਿੰਘ ਢੋਟ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਸ਼ੁਭਕਾਮਨਾਵਾਂ ਦਿੱਤੀਆਂ।