ਲਾਲੜੂ (ਪੱਤਰ ਪ੍ਰੇਰਕ): ਇਲਾਕਾ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਯੂਟੀ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਜੋ ਸੀਟੀਯੂ ਦੀ ਬੱਸ ਸੇਵਾ ਚੰਡੀਗੜ੍ਹ ਤੋਂ ਡੇਰਾਬਸੀ ਤੱਕ ਚੱਲ ਰਹੀ ਹੈ, ਉਸ ਨੂੰ ਵਧਾ ਕੇ ਲਾਲੜੂ ਮੰਡੀ ਤੱਕ ਕੀਤਾ ਜਾਵੇ ਤਾਂ ਜੋ ਰੋਜ਼ਾਨਾ ਆਪਣੇ ਕੰਮਾ ਕਾਰਾਂ, ਨੌਕਰੀਆਂ, ਸਕੂਲਾਂ, ਕਾਲਜਾਂ ਅਤੇ ਹਸਪਤਾਲਾਂ ਵਿੱਚ ਜਾਣ ਵਾਲੇ ਵਿਅਕਤੀਆਂ ਦੀ ਖੱਜਲ ਖੁਆਰੀ ਘੱਟ ਹੋ ਸਕੇ। ਇਸ ਸਬੰਧੀ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਇਲਾਕਾ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਉਹ ਛੇਤੀ ਹੀ ਇਹ ਮੁੱਦਾ ਸਰਕਾਰ ਦੇ ਧਿਆਨ ਵਿੱਚ ਲਿਆਉਣਗੇ।