ਲਾਲੜੂ: ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਇਕ ਮੀਟਿੰਗ ਲਾਲੜੂ ਦਫਤਰ ਵਿੱਚ ਹੋਈ, ਜਿਸ ਵਿੱਚ ਬਲਾਕ ਦੇ ਕਈ ਪਿੰਡਾਂ ਅੰਦਰ ਬਿਮਾਰੀ ਕਾਰਨ ਝੋਨੇ ਦੀ ਖਰਾਬ ਹੋਈ ਫਸਲ ਬਾਰੇ ਵਿਚਾਰ ਚਰਚਾ ਕੀਤੀ ਗਈ ਕਿ ਬਿਮਾਰੀ ਦੇ ਕਾਰਨ ਕਿਸਾਨਾ ਨੇ ਖੇਤਾਂ ਵਿੱਚ ਖੜੀ ਝੋਨੇ ਦੀ ਫਸਲ ਨੂੰ ਵਾਹ ਦਿੱਤਾ ਹੈ ਅਤੇ ਅਗਲੀ ਫਸਲ ਦੀ ਤਿਆਰੀ ਵਿੱਚ ਲੱਗ ਗਏ ਹਨ। ਇਸ ਦੌਰਾਨ ਉਨ੍ਹਾ ਐੱਸਡੀਐੱਮ ਡੇਰਾਬੱਸੀ ਹਿਮਾਂਸ਼ੂ ਗੁਪਤਾ ਨੂੰ ਇਕ ਮੰਗ ਪੱਤਰ ਵੀ ਦਿੱਤਾ, ਜਿਸ ਵਿੱਚ ਉਨ੍ਹਾ ਨੇ ਖਰਾਬ ਹੋਈ ਫਸਲ ਦੀ ਵਿਸ਼ੇਸ਼ ਗਿਰਦਾਵਾਰੀ ਕਰਵਾ ਕੇ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਦਿਵਾਏ ਜਾਣ ਦੀ ਮੰਗ ਵੀ ਕੀਤੀ। -ਪੱਤਰ ਪ੍ਰੇਰਕ