ਚਮਕੌਰ ਸਾਹਿਬ: ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਦੀ ਸਾਲਾਨਾ ਬਰਸੀ 1 ਜਨਵਰੀ ਨੂੰ ਸ਼੍ਰੋਮਣੀ ਕਮੇਟੀ ਅਕਾਲ ਤਖ਼ਤ ਸਾਹਿਬ ’ਤੇ ਮਨਾਉਣ ਦਾ ਐਲਾਨ ਕਰੇ ਤੇ ਇਸ ਸਬੰਧੀ ਜਥੇਦਾਰ ਭਾਈ ਹਰਪ੍ਰੀਤ ਸਿੰਘ ਨੂੰ ਨਿੱਜੀ ਦਿਲਚਸਪੀ ਲੈਣੀ ਚਾਹੀਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਜਨਰਲ ਸਕੱਤਰ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਦੇ ਸਰਪ੍ਰਸਤ ਭਾਈ ਕਰਨੈਲ ਸਿੰਘ ਪੀਰ ਮੁਹੰਮਦ ਨੇ ਇੱਥੇ ਅੱਜ ਸਾਥੀਆਂ ਸਮੇਤ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਭੇਟ ਕਰਨ ਤੋਂ ਬਾਅਦ ਕੀਤਾ। -ਨਿੱਜੀ ਪੱਤਰ ਪ੍ਰੇਰਕ