ਪੱਤਰ ਪ੍ਰੇਰਕ
ਕੁਰਾਲੀ, 9 ਅਕਤੂਬਰ
ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਖਰੜ ਤੇ ਮੋਰਿੰਡਾ ਸ਼ਹਿਰਾਂ ਨੂੰ ਕਜੌਲੀ ਵਾਟਰ ਵਰਕਸ ਨਾਲ ਜੋੜੇ ਜਾਣ ਦੀ ਸ਼ਲਾਘਾ ਕਰਦਿਆਂ ਕੁਰਾਲੀ ਸ਼ਹਿਰ ਨੂੰ ਵੀ ਇਸ ਸਕੀਮ ਅਧੀਨ ਲਿਆ ਕੇ ਕੁਰਾਲੀ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਹੈ। ਇਸ ਸਬੰਧੀ ਸ੍ਰੀ ਕੰਗ ਨੇ ਦੱਸਿਆ ਕਿ ਮਿਉਂਸਿਪਲ ਕਮੇਟੀ ਖਰੜ ਨੂੰ 5 ਐੱਮਜੀਡੀ ਅਤੇ ਮੋਰਿੰਡਾ ਨੂੰ 1 ਐੱਮਜੀਡੀ ਪਾਣੀ ਦੀ ਸਪਲਾਈ ਮਿਲ ਸਕੇਗੀ, ਜੋ ਕਿ ਉਨ੍ਹਾਂ ਵਲੋਂ ਪਿਛਲੀਆਂ ਸਰਕਾਰਾਂ ਸਮੇਂ ਕੀਤੇ ਉਪਰਾਲਿਆਂ ਸਦਕਾ ਸੰਭਵ ਹੋਇਆ ਹੈ।