ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 13 ਮਾਰਚ
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਅੱਜ ਇੱਥੇ ਮਨੀਮਾਜਰਾ ਦੇ ਸ਼ਾਸਤਰੀ ਨਗਰ ਵਿੱਚ ਗੈਰਕਾਨੂੰਨੀ ਉਸਾਰੀ ਨੂੰ ਢਹਿ ਢੇਰੀ ਕਰ ਦਿੱਤਾ ਗਿਆ। ਪ੍ਰਸ਼ਾਸਨ ਦੇ ਅਸਟੇਟ (ਮਿਲਖ) ਵਿਭਾਗ ਵੱਲੋਂ ਕੀਤੀ ਗਈ ਇਸ ਕਾਰਵਾਈ ਦੌਰਾਨ ਇਥੇ ਕੀਤੇ ਗਈ ਗੈਰਕਾਨੂੰਨੀ ਉਸਾਰੀ ਨੂੰ ਹਟਾਇਆ ਗਿਆ। ਸਬ ਡਵੀਜ਼ਨਲ ਮੈਜਿਸਟਰੇਟ (ਪੂਰਵ) ਰੁਚੀ ਸਿੰਘ ਬੇਦੀ ਦੀ ਨਿਗਰਾਨੀ ਹੇਠ ਇਹ ਕਰਵਾਈ ਕੀਤੀ ਗਈ। ਇਸ ਕਾਰਵਾਈ ਦਾ ਵਿਰੋਧ ਵੀ ਕੀਤਾ ਗਿਆ ਪਰ ਮੌਕੇ ’ਤੇ ਤਾਇਨਾਤ ਪੁਲੀਸ ਨੇ ਹਾਲਾਤ ਕਾਬੂ ਹੇਠ ਰੱਖੇ। ਮਿਲਖ ਵਿਭਾਗ ਅਨੁਸਾਰ ਇੱਥੇ ਵਿਅਕਤੀ ਵੱਲੋਂ ਸਰਕਾਰੀ ਥਾਂ ’ਤੇ ਨਾਜਾਇਜ਼ ਕਬਜ਼ਾ ਕਰਕੇ ਉਸਾਰੀ ਕੀਤੀ ਜਾ ਰਹੀ ਸੀ।