ਮਿਹਰ ਸਿੰਘ
ਕੁਰਾਲੀ, 19 ਨਵੰਬਰ
ਮਾਸਟਰ ਕੇਡਰ ਯੂਨੀਅਨ ਪੰਜਾਬ ਦਾ ਸੂਬਾਈ ਅਜਲਾਸ ਗੁਰਪ੍ਰੀਤ ਸਿੰਘ ਰਿਆੜ, ਫਾਊਂਡਰ ਮੈਂਬਰਾਂ ਵਸ਼ਿੰਗਟਨ ਸਿੰਘ, ਗੁਰਿੰਦਰਜੀਤ ਸਿੰਘ, ਰਣਜੀਤ ਸਿੰਘ, ਪ੍ਰਭਜਿੰਦਰ ਸਿੰਘ ਅਤੇ ਹਰਬੰਸ ਲਾਲ ਜਲੰਧਰ ਦੀ ਅਗਵਾਈ ਵਿੱਚ ਹੋਇਆ। ਇਸ ਦੌਰਾਨ ਜਥੇਬੰਦੀ ਦੇ ਸੂਬਾਈ ਅਹੁਦੇਦਾਰਾਂ ਦੀ ਨਵੇਂ ਸਿਰੇ ਤੋਂ ਚੋਣ ਕੀਤੀ ਗਈ ਅਤੇ ਪਿਛਲੇ ਦਿਨੀਂ ਪਦਉੱਨਤ ਹੋਏ ਲੈਕਚਰਾਰਾਂ ਦਾ ਸਨਮਾਨ ਕਰਨ ਤੋਂ ਇਲਾਵਾ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਵਿਚਾਰਾਂ ਕੀਤੀਆਂ ਗਈਆਂ।
ਇਸ ਦੌਰਾਨ ਜਥੇਬੰਦੀ ਦੀ ਨਵੀਂ ਟੀਮ ਚੁਣੀ ਗਈ। ਇਸ ਦੌਰਾਨ ਸਰਬ ਸੰਮਤੀ ਨਾਲ ਬਲਜਿੰਦਰ ਸਿੰਘ ਧਾਲੀਵਾਲ ਨੂੰ ਸੂਬਾ ਪ੍ਰਧਾਨ, ਹਰਮਿੰਦਰ ਸਿੰਘ ਉੱਪਲ ਨੂੰ ਸੂਬਾ ਜਨਰਲ ਸਕੱਤਰ, ਹਰਭਜਨ ਸਿੰਘ ਹੁਸ਼ਿਆਰਪੁਰ ਨੂੰ ਸਰਪ੍ਰਸਤ, ਜਗਜੀਤ ਸਿੰਘ ਨੂੰ ਸੂਬਾ ਉਪ ਪ੍ਰਧਾਨ, ਅਰਜਿੰਦਰ ਕਲੇਰ ਨੂੰ ਸਕੱਤਰ ਜਨਰਲ ਅਤੇ ਰਮਨ ਕੁਮਾਰ ਨੂੰ ਸੂਬਾ ਵਿੱਤ ਸਕੱਤਰ ਚੁਣਿਆ ਗਿਆ। ਇਸੇ ਦੌਰਾਨ ਜਥੇਬੰਦੀ ਦੇ ਸਾਬਕਾ ਸੂਬਾ ਪ੍ਰਧਾਨ ਬਲਦੇਵ ਸਿੰਘ ਬੁੱਟਰ ਅਤੇ ਗੁਰਪ੍ਰੀਤ ਸਿੰਘ ਰਿਆੜ ਵਲੋਂ ਜਥੇਬੰਦੀ ਨੂੰ ਦਿੱਤੀਆਂ ਸੇਵਾਵਾਂ ਬਦਲੇ ਸਨਮਾਨਿਆ ਗਿਆ। ਇਸ ਦੌਰਾਨ ਬੁਲਾਰਿਆਂ ਨੇ ਇਕਜੁੱਟ ਹੋ ਕੇ ਸੰਘਰਸ਼ ਦੀ ਲੋੜ ’ਤੇ ਜ਼ੋਰ ਦਿੱਤਾ।