ਲਾਲੜੂ: ਵੇਰਕਾ ਮਿਲਕ ਪਲਾਂਟ ਮੁਹਾਲੀ ਵੱਲੋਂ ਇਲਾਕੇ ਦੇ ਦਰਜਨਾਂ ਪਿੰਡਾਂ ਦੇ ਦੁੱਧ ਉਤਪਾਦਕਾਂ ਨੂੰ ਟੋਕਾ ਮਸ਼ੀਨ ’ਤੇ 40 ਫੀਸਦੀ ਸਬਸਿਡੀ ਦੇ ਲਗਭਗ ਦੋ ਲੱਖ ਰੁਪਏ ਦੇ ਚੈੱਕ ਵੰਡੇ ਗਏ। ਇਸ ਮੌਕੇ ਮਿਲਕ ਪਲਾਂਟ ਦੀ ਡਾਇਰੈਕਟਰ ਪਰਮਜੀਤ ਕੌਰ ਨੇ ਪਿੰਡ ਧਰਮਗੜ੍ਹ, ਜਾਸਤਨਾ ਕਲਾਂ, ਰਾਮਗੜ੍ਹ ਰੁੜਕੀ, ਬਸੌਲੀ, ਕਸੌਲੀ, ਤਸਿੰਬਲੀ, ਹੰਡੇਸਰਾ, ਲੈਹਲੀ ਸਮੇਤ ਕਈ ਹੋਰ ਪਿੰਡਾਂ ਦੇ ਦੁੱਧ ਉਤਪਾਦਕਾਂ ਨੂੰ ਪਲਾਂਟ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸਾਬਕਾ ਵਾਈਸ ਚੇਅਰਮੈਨ ਸੁਰਿੰਦਰ ਸਿੰਘ ਧਰਮਗੜ੍ਹ ਵੀ ਮੌਜੂਦ ਸਨ। -ਪੱਤਰ ਪ੍ਰੇਰਕ