ਡਾ. ਹਿਮਾਂਸ਼ੂ ਸੂਦ
ਮੰਡੀ ਗੋਬਿੰਦਗੜ੍ਹ, 15 ਅਕਤੂਬਰ
ਪ੍ਰਦੂਸ਼ਣ ਵਿਭਾਗ ਨੇ ਮੰਡੀ ਗੋਬਿੰਦਗੜ੍ਹ ਦੀਆਂ 4 ਫਰਨਿਸ ਇਕਾਈਆਂ ‘ਤੇ ਪ੍ਰਦੂਸ਼ਣ ਫੈਲਾਉਣ ਕਾਰਨ ਕਾਰਵਾਈ ਕਰਦਿਆਂ ਉਨ੍ਹਾਂ ਦੇ ਬਿਜਲੀ ਕੁਨੈਕਸ਼ਨ ਕੱਟ ਦਿੱਤੇ। ਇਹ ਕਾਰਵਾਈ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨਿਰਦੇਸ਼ਾਂ ਅਨੁਸਾਰ ਪ੍ਰਦੂਸ਼ਣ ਵਿਭਾਗ ਫ਼ਤਹਿਗੜ੍ਹ ਸਾਹਿਬ ਦੇ ਐਕਸੀਅਨ ਵਿਜੈ ਕੁਮਾਰ ਅਤੇ ਐਸ.ਡੀ.ਓ ਰੂਬਲ ਗੋਇਲ ਦੀ ਅਗਵਾਈ ਵਾਲੀ ਟੀਮ ਨੇ ਅੱਜ ਫੋਕਲ ਪੁਆਇੰਟ ਮੰਡੀ ਗੋਬਿੰਦਗੜ੍ਹ ਅਤੇ ਅਮਲੋਹ ਦੀਆਂ 4 ਫਰਨਿਸ ਇਕਾਈਆਂ ਵਿਰੁੱਧ ਕੀਤੀ। ਐਕਸੀਅਨ ਵਿਜੈ ਕੁਮਾਰ ਨੇ ਦੱਸਿਆ ਕਿ ਪਿਛਲੇ 15 ਦਿਨਾਂ ਤੋਂ ਪ੍ਰਦੂਸ਼ਣ ਵਿਭਾਗ ਵੱਲੋਂ ਐਨ.ਜੀ.ਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਿਮਨੀਆਂ ਵਿਚੋਂ ਧੂੰਆਂ ਛੱਡਣ ਵਾਲੀਆਂ ਉਦਯੋਗਿਕ ਇਕਾਈਆਂ ਨੂੰ ਚੇਤਾਵਨੀ ਦਿੱਤੀ ਜਾ ਰਹੀ ਸੀ।